ਜ਼ੀਰਕਪੁਰ ‘ਚ ਖ਼ੌਫ਼ਨਾਕ ਵਾਰਦਾਤ, ਨੌਜਵਾਨ ਦਾ ਕਤਲ

ਜ਼ੀਰਕਪੁਰ : ਮੋਹਾਲੀ ਦੇ ਜ਼ੀਰਕਪੁਰ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਬੀਤੀ ਰਾਤ 11 ਵਜੇ ਜ਼ੀਰਕਪੁਰ ਦੇ ਪਿੰਡ ਭਬਾਤ ਵਿਖੇ ਇਕ ਨੌਜਵਾਨ…

ਜ਼ੀਰਕਪੁਰ : ਮੋਹਾਲੀ ਦੇ ਜ਼ੀਰਕਪੁਰ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਬੀਤੀ ਰਾਤ 11 ਵਜੇ ਜ਼ੀਰਕਪੁਰ ਦੇ ਪਿੰਡ ਭਬਾਤ ਵਿਖੇ ਇਕ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਮੁਲਜ਼ਮ ਵਾਰਦਾਤ  ਕਰਕੇ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਦੋ ਸਨ, ਜੋ ਗ੍ਰੇਅ ਰੰਗ ਦੀ ਐਕਟਿਵਾ ‘ਤੇ ਆਏ ਸਨ, ਜਿਨ੍ਹਾਂ ਨੇ ਦੋ ਮਿੰਟਾਂ ‘ਚ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫ਼ਰਾਰ ਹੋ ਗਏ। ਹਮਲਾਵਰ ਸੀਸੀਟੀਵੀ ਵਿੱਚ ਕੈਦ ਹੋ ਗਏ।

ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸੋਹਣ ਸਿੰਘ ਵਜੋਂ ਹੋਈ ਹੈ ਅਤੇ ਇਹ ਨੌਜਵਾਨ ਬਠਿੰਡਾ ਦਾ ਰਹਿਣ ਵਾਲਾ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *