ਫਗਵਾੜਾ-ਚੰਡੀਗੜ੍ਹ ਬਾਈਪਾਸ ‘ਤੇ ਭਿਆਨਕ ਸੜਕ ਹਾਦਸਾ: ਅੱਧੀ ਦਰਜਨ ਕਾਰ ਸਵਾਰ ਗੰਭੀਰ ਜ਼ਖ਼ਮੀ

ਫਗਵਾੜਾ : ਫਗਵਾੜਾ-ਚੰਡੀਗੜ੍ਹ ਬਾਈਪਾਸ ‘ਤੇ ਸਥਿਤ ਪਿੰਡ ਖੰਗੂੜਾ ਕੱਟ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਕਾਰ ਵਿੱਚ…

ਫਗਵਾੜਾ : ਫਗਵਾੜਾ-ਚੰਡੀਗੜ੍ਹ ਬਾਈਪਾਸ ‘ਤੇ ਸਥਿਤ ਪਿੰਡ ਖੰਗੂੜਾ ਕੱਟ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਅੱਧੀ ਦਰਜਨ ਦੇ ਕਰੀਬ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਕਾਰ ਚਾਲਕ ਨੂੰ ਅਚਾਨਕ ਝਪਕੀ (ਝੋਕ) ਲੱਗਣ ਕਾਰਨ ਵਾਪਰਿਆ, ਜਿਸ ਤੋਂ ਬਾਅਦ ਬੇਕਾਬੂ ਹੋਈ ਕਾਰ ਪੁਲੀ ਦੀ ਰੇਲਿੰਗ ਨਾਲ ਟਰਕਾਉਂਦੀ ਹੋਈ ਸੜਕ ਨਾਲ ਲਗਦੇ ਖੇਤਾਂ ਵਿੱਚ ਜਾ ਡਿੱਗੀ।

ਹਾਦਸੇ ਦੇ ਸ਼ਿਕਾਰ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਸਾਰੇ ਬਿਆਸ ਡੇਰੇ ਤੋਂ ਦਰਸ਼ਨ ਕਰਕੇ ਵਾਪਸ ਆਪਣੇ ਘਰ ਬਲਾਚੌਰ ਜਾ ਰਹੇ ਸਨ। ਜਿਵੇਂ ਹੀ ਉਹ ਫਗਵਾੜਾ ਬਾਈਪਾਸ ਨੇੜੇ ਪਹੁੰਚੇ ਤਾਂ ਅਚਾਨਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰੀਆਂ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਹਨ।

ਮੌਕੇ ‘ਤੇ ਪਹੁੰਚੇ ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਬੇਟੇ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਰਾਹਗੀਰਾਂ ਅਤੇ ਐੱਸ.ਟੀ.ਐੱਫ. (STF) ਦੀ ਟੀਮ ਨੇ ਤੁਰੰਤ ਮਦਦ ਕਰਦਿਆਂ ਐਂਬੂਲੈਂਸ ਰਾਹੀਂ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੇਹਟਾ ਬਾਈਪਾਸ ਤੋਂ ਚੰਡੀਗੜ੍ਹ ਵਾਲੀ ਸਾਈਡ ਲਗਭਗ 3 ਕਿਲੋਮੀਟਰ ਦੀ ਦੂਰੀ ‘ਤੇ ਹਾਦਸਾ ਵਾਪਰਨ ਦੀ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਨੁਸਾਰ ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਵਿੱਚ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਫ਼ਿਰੋਜ਼ਪੁਰ ‘ਚ ਪੈਰਾਮੈਡੀਕਲ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ, ਸੀਐੱਮ ਦਾ ਫੂਕਿਆ ਪੁਤਲਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *