ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਅਮਰਨਾਥ ਦੀ ਯਾਤਰਾ ਤੇ ਗਏ ਯਾਤਰੀਆਂ ਤੇ ਅੱਤਵਾਦੀ ਵੱਲੋਂ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਸੰਬੰਧੀ ਗ੍ਰਹਿ ਵਿਭਾਗ ਵੱਲੋਂ ਅਮਰਨਾਥ ਯਾਤਰੀਆਂ ਤੇ ਸੈਲਾਨੀਆਂ ਲਈ ਇਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਜਾਰੀ ਕੀਤੇ ਗਏ ਨੋਟਿਸ ਚ ਕਿਹਾ ਗਿਆ ਹੈ ਕਿ ਅੱਤਵਾਦੀ ਹਮਲੇ ਦੀ ਸੂਚਨਾ ਦੇ ਕਾਰਨ ਯਾਤਰੀ ਆਪਣੀ ਯਾਤਰਾ ਨੂੰ ਟਾਲ ਕੇ ਵਾਪਸੀ ਲਈ ਰਵਾਣਾ ਹੋ ਜਾਣ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।
ਦੱਸਣਯੋਗ ਗੱਲ ਹੈ ਕਿ ਜੰਮੂ ਕਸ਼ਮੀਰ ਪੁਲਿਸ ਨੇ ਇੰਨਪੁੱਟ ਇੰਟੈਲੀਜੈਂਸ ਦੇ ਹੁਕਮ ਤੋਂ ਬਾਅਦ ਇਕ ਭਿਆਨਕ ਹਮਲੇ ਦੀ ਸੰਭਾਵਨਾ ਪ੍ਰਗਟਾਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਾਰੇ ਸੈਲਾਨੀਆਂ ਤੇ ਯਾਤਰੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਨਾਲ ਹੀ ਉਹਨਾਂ ਨੂੰ ਸੁਰੱਖਿਆ ਨੂੰ ਦੇਖਦੇ ਹੋਏ ਵਾਪਸ ਜਾਣ ਲਈ ਕਹਿ ਦਿੱਤਾ ਹੈ।

