ਜੰਮੂ-ਕਸ਼ਮੀਰ ‘ਚ ਦਹਿਸ਼ਤਗਰਦਾਂ ਨੇ ਪੰਜਾਬੀਆਂ ‘ਤੇ ਕੀਤਾ ਹਮਲਾ, CM ਕੈਪਟਨ ਨੇ ਕਹੀ ਇਹ ਗੱਲ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ‘ਚ ਪੰਜਾਬ ਦੇ ਵਪਾਰੀਆਂ ਤੇ ਦਹਿਸ਼ਤਗਰਦਾਂ ਵੱਲੋਂ ਘਾਤਕ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਸ਼ੋਪੀਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ‘ਚ ਪੰਜਾਬ ਦੇ ਵਪਾਰੀਆਂ ਤੇ ਦਹਿਸ਼ਤਗਰਦਾਂ ਵੱਲੋਂ ਘਾਤਕ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਸ਼ੋਪੀਆਂ ‘ਚ ਦਹਿਸ਼ਗਰਦਾਂ ਨੇ ਸੇਬ ਦੇ ਵਪਾਰੀਆਂ ਤੇ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਇਸ ਹਮਲੇ ਚ ਇਕ ਵਿਅਕਤੀ ਦੀ ਮੌਤ ਵੀ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼ੋਪੀਆਂ ‘ਚ ਪੰਜਾਬ ਤੋਂ ਦੋ ਵਪਾਰੀ ਸੇਬ ਵੇਚਣ ਲ਼ਈ ਗਏ ਸੀ।

firing

ਪਰ ਉੱਥੇ ਦਹਿਸ਼ਗਰਦਾਂ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਦੋਹਾਂ ਚੋਂ ਇਕ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਮਾਮਲੇ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੋਪੀਆਂ ਚ ਦਹਿਸ਼ਤਗਰਦਾਂ ਵੱਲੋਂ ਮਾਰੇ ਗਏ ਚਰਨਜੀਤ ਸਿੰਘ ਦੀ ਲਾਸ਼ ਨੂੰ ਉਸਦੇ ਘਰ ਲਿਆਉਣ ਲਈ ਮੋਰੀ ਸਰਕਾਰ ਲਗਾਤਾਰ ਕੋਸਿਸ਼ ਕਰ ਰਹੀ ਹੈ।

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਦੁਆਰਾ ਕੀਤੀ ਜਾਣ ਵਾਲੀਆਂ ਅਜਿਹੀਆਂ ਹਰਕਤਾਂ ਹੋਰ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਭਾਰਤ ਸਰਕਾਰ ਨੂੰ ਇਹਨਾਂ ਦਹਿਸ਼ਤਗਰਦਾਂ ਨੂੰ ਮੁੰਹ ਤੋੜ ਜਵਾਬ ਦੇਣ ਚਾਹੀਦਾ ਹੈ।

 

Leave a Reply

Your email address will not be published. Required fields are marked *