ਭਲਕੇ ਅੱਤਵਾਦੀ ਹਮਲੇ ਦੇ ਖਤਰੇ ‘ਚ ਅਮਰਨਾਥ ਯਾਤਰਾ ਲਈ ਰਵਾਨਾ ਹੋਵੇਗਾ ਪਹਿਲਾ ਜੱਥਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਜੁਲਾਈ ਤੋਂ ਸ਼੍ਰੀ ਅਮਰਨਾਥ  ਯਾਤਰਾ ਸੁਰੂ ਹੋਣ ਵਾਲੀ ਹੈ। ਇਸ ਦੌਰਾਨ ਯਾਤਰਾ ਤੇ ਅੱਤਵਾਦੀ ਹਮਲਾ ਹੋਣ ਦਾ ਖਤਰਾ ਦਿਖਾਈ ਦੇ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਜੁਲਾਈ ਤੋਂ ਸ਼੍ਰੀ ਅਮਰਨਾਥ  ਯਾਤਰਾ ਸੁਰੂ ਹੋਣ ਵਾਲੀ ਹੈ। ਇਸ ਦੌਰਾਨ ਯਾਤਰਾ ਤੇ ਅੱਤਵਾਦੀ ਹਮਲਾ ਹੋਣ ਦਾ ਖਤਰਾ ਦਿਖਾਈ ਦੇ ਰਿਹਾ ਹੈ।

 amarnath yatra  ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅੱਤਵਾਦੀ ਸੰਗਠਨ ਜੈਸ਼-ਏ-ਮੁਹਮੰਦ ਨੇ ਅੱਤਵਾਦੀ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਅੱਤਵਾਦੀ ਬਾਲਟਾਲ ਰੂਟ ਚ ਆਯੋਜਿਤ ਹੋਣ ਵਾਲੀ ਅਮਰਨਾਥ ਯਾਚਰਾ ਦੇ ਦੌਰਾਨ ਸੁਰੱਖਿਆ ਬਲਾਂ ਨੂੰ ਨਿਸ਼ਾਨਾਂ ਬਣਾਇਆ ਜਾ ਸਕਦਾ ਹੈ।

 amarnath yatra

ਨਾਲ ਹੀ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਅੱਤਵਾਦੀਆਂ ਦੇ ਇਲਾਕੇ ਦੀ ਪਹਾੜਿਆਂ ਚ ਲੁਕੇ ਹੋਣ ਦੀ ਵੀ ਜਾਣਕਾਰੀ ਹਾਸਿਲ ਹੋਈ ਹੈ। ਦਸ ਦਈਏ ਕਿ ਅਮਰਨਾਥ ਦੀ ਯਾਤਰਾ ਇਕ ਜੁਲਾਈ ਤੋਂ ਦੋ ਥਾਵਾਂ ਚੋਂ ਬਾਲਟਾਲ ਤੋਂ ਸ਼ੁਰੂ ਹੋਣ ਵਾਲੀ ਹੈ।

 amarnath yatra

ਇਸ ਅੱਤਵਾਦੀ ਹਮਲੇ ਦੀ ਧਮਕੀ ਤੋਂ ਬਾਅਦ ਸੁਰੱਖਿਆਂ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ। ਦੱਸਣਯੋਗ ਗੱਲ ਹੈ ਕਿ ਭਲਕੇ ਅਮਰਨਾਥ ਯਾਤਰਾ ਦੇ ਲਈ ਪਹਿਲਾ ਜੱਥਾ ਰਵਾਨਾ ਹੋਵੇਗਾ। ਸ਼ਰਧਾਲੂਆਂ ਦਾ ਇਹ ਪਹਿਲਾ ਜੱਥਾ ਪਹਿਲਗਾਮ ਤੇ ਬਾਲਟਾਲ ਦੇ ਲਈ ਰਵਾਨਾ ਹੋਵੇਗਾ।

Leave a Reply

Your email address will not be published. Required fields are marked *