ਮੁੰਬਈ : ਦੱਖਣੀ ਭਾਰਤੀ ਫਿਲਮਾਂ ਦੇ ਸੁਪਰਸਟਾਰ ਅਤੇ ਹਾਲ ਹੀ ਵਿੱਚ ਰਾਜਨੀਤੀ ਵਿੱਚ ਕਦਮ ਰੱਖਣ ਵਾਲੇ ਟੀਵੀਕੇ (TVK) ਪ੍ਰਮੁੱਖ ਵਿਜੇ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਦਰਾਸ ਹਾਈ ਕੋਰਟ ਨੇ ਅਦਾਕਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਇਨਕਮ ਟੈਕਸ ਵਿਭਾਗ (IT Department) ਵੱਲੋਂ ਲਗਾਏ ਗਏ 1.50 ਕਰੋੜ ਰੁਪਏ ਦੇ ਜ਼ੁਰਮਾਨੇ ਨੂੰ ਚੁਣੌਤੀ ਦਿੱਤੀ ਸੀ।
ਕੀ ਹੈ ਪੂਰਾ ਮਾਮਲਾ?
ਇਹ ਵਿਵਾਦ ਵਿੱਤੀ ਸਾਲ 2015-16 ਨਾਲ ਸਬੰਧਤ ਹੈ। ਇਨਕਮ ਟੈਕਸ ਵਿਭਾਗ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਦਾਕਾਰ ਵਿਜੇ ਨੇ ਆਪਣੀ ਵਾਧੂ ਆਮਦਨ ਦਾ ਪੂਰਾ ਖੁਲਾਸਾ ਨਹੀਂ ਕੀਤਾ ਸੀ। ਇਸ ਅਣਗਹਿਲੀ ਕਾਰਨ ਵਿਭਾਗ ਨੇ ਉਨ੍ਹਾਂ ‘ਤੇ 1.50 ਕਰੋੜ ਰੁਪਏ ਦਾ ਜ਼ੁਰਮਾਨਾ ਠੋਕ ਦਿੱਤਾ ਸੀ। ਵਿਜੇ ਨੇ ਇਸ ਜ਼ੁਰਮਾਨੇ ਨੂੰ ਭਰਨ ਦੀ ਬਜਾਏ ਸਾਲ 2022 ਵਿੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਅਦਾਲਤ ਦਾ ਫੈਸਲਾ
ਜਸਟਿਸ ਸੇਂਥਿਲਕੁਮਾਰ ਰਾਮਮੂਰਤੀ ਨੇ ਪਿਛਲੇ ਮਹੀਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸ਼ੁੱਕਰਵਾਰ ਨੂੰ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦਿਆਂ ਵਿਜੇ ਦੀ ਰਿੱਟ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸਦਾ ਮਤਲਬ ਹੈ ਕਿ ਹੁਣ ਉਨ੍ਹਾਂ ਨੂੰ ਟੈਕਸ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਨੀ ਪੈ ਸਕਦੀ ਹੈ।
ਸਿਆਸੀ ਪਾਰੀ ਅਤੇ ਫਿਲਮੀ ਵਿਵਾਦ
ਅਦਾਕਾਰੀ ਦੀ ਦੁਨੀਆ ਵਿੱਚ ਵੱਡਾ ਨਾਮ ਕਮਾਉਣ ਤੋਂ ਬਾਅਦ ਵਿਜੇ ਹੁਣ ਤਾਮਿਲਨਾਡੂ ਦੀ ਸਿਆਸਤ ਵਿੱਚ ਸਰਗਰਮ ਹੋ ਚੁੱਕੇ ਹਨ। ਉਨ੍ਹਾਂ ਨੇ ਆਪਣੀ ਪਾਰਟੀ ‘ਤਮਿਲਗਾ ਵੈਟਰੀ ਕੜਗਮ’ (TVK) ਰਾਹੀਂ ਸਿਆਸੀ ਸਫ਼ਰ ਸ਼ੁਰੂ ਕੀਤਾ ਹੈ। ਹਾਲਾਂਕਿ, ਉਨ੍ਹਾਂ ਦਾ ਫਿਲਮੀ ਸਫ਼ਰ ਵੀ ਇਸ ਵੇਲੇ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ। ਉਨ੍ਹਾਂ ਦੀ ਆਖਰੀ ਫਿਲਮ ‘ਜਨ ਨਾਇਕਨ’ ਦੀ ਰਿਲੀਜ਼ ਨੂੰ ਲੈ ਕੇ ਕਾਨੂੰਨੀ ਪੇਚ ਫਸਿਆ ਹੋਇਆ ਹੈ ਅਤੇ ਇਹ ਮਾਮਲਾ ਫਿਲਹਾਲ ਅਦਾਲਤ ਵਿੱਚ ਵਿਚਾਰ ਅਧੀਨ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਫਿਲਮ ‘ਘੂਸਖੋਰ ਪੰਡਤ’ ਦੇ ਡਾਇਰੈਕਟਰ ‘ਤੇ FIR, ਜਾਤੀਗਤ ਭਾਵਨਾਵਾਂ ਭੜਕਾਉਣ ਦੇ ਲੱਗੇ ਗੰਭੀਰ ਇਲਜ਼ਾਮ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



