ਹਾਦਸੇ ਨੇ ਵਿਛਾ ਦਿੱਤੇ ਸੱਥਰ, ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤਦੀ ਸੰਗਤ ਨਾਲ ਦਰਦਨਾਕ ਹਾਦ.ਸਾ, ਬਲੈਰੋ ਪਿਕਅਪ ਦੀ ਕਾਰ ਨਾਲ ਭਿਆਨਕ ਟੱਕ.ਰ, ਚਾਰ ਜਣਿਆਂ ਦੀ ਮੌ.ਤ

ਪੰਜਾਬ ਦੇ ਕਪੂਰਥਲਾ ਦੇ ਕਸਬਾ ਫੱਤੂਢੀਂਗਾ ਨੇੜੇ ਐਤਵਾਰ ਸ਼ਾਮ ਕਰੀਬ 6 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਕਾਰ ਅਤੇ ਸੰਗਤ ਨਾਲ ਭਰੀ ਮਹਿੰਦਰਾ ਬੋਲੈਰੋ ਪਿਕਅੱਪ…

ਪੰਜਾਬ ਦੇ ਕਪੂਰਥਲਾ ਦੇ ਕਸਬਾ ਫੱਤੂਢੀਂਗਾ ਨੇੜੇ ਐਤਵਾਰ ਸ਼ਾਮ ਕਰੀਬ 6 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਕਾਰ ਅਤੇ ਸੰਗਤ ਨਾਲ ਭਰੀ ਮਹਿੰਦਰਾ ਬੋਲੈਰੋ ਪਿਕਅੱਪ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿਚ ਦੋ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਕੁਝ ਬੱਚਿਆਂ ਅਤੇ ਔਰਤਾਂ ਸਮੇਤ 25 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਮਹਿੰਦਰਾ ਬਲੈਰੋ ਗੱਡੀ ਵਿੱਚ ਸਵਾਰ ਵਿਅਕਤੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲੀ ਦੇ ਵਸਨੀਕ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ ਕਿ ਰਸਤੇ ਵਿੱਚ ਫੱਤੂਢੀਂਗਾ ਤੋਂ ਮੁੰਡੀ ਮੋੜ ’ਤੇ ਉਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਗੱਡੀ ਵਿਚ ਸਵਾਰ ਸੰਗਤਾਂ ਤੋਂ ਇਲਾਵਾ ਕਾਰ ਵਿਚ ਸਵਾਰ ਦੋ ਵਿਅਕਤੀਆਂ ਵਿਚੋਂ ਇਕ ਦੀ ਮੌ.ਤ ਹੋ ਗਈ ਤੇ ਦੂਸਰਾ ਵਿਅਕਤੀ ਵੀ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ।
ਮ੍ਰਿਤਕਾਂ ਦੀ ਪਛਾਣ ਅਮਰੀਕ ਕੌਰ, ਗੁਰਮੀਤ ਕੌਰ ਅਤੇ ਕਾਰ ਚਾਲਕ ਗੁਰਪ੍ਰੀਤ ਸਿੰਘ ਗੋਪੀ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਿਵਲ ਹਸਪਤਾਲ ਵਿਚ ਡਾਕਟਰਾਂ ਦੇ ਅਨੁਸਾਰ 18 ਲੋਕ ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚੇ ਸਨ, ਜਿਨ੍ਹਾਂ ਵਿੱਚੋਂ ਚਾਰ ਦੀ ਮੌ.ਤ ਹੋ ਚੁੱਕੀ ਹੈ। ਘਟਨਾ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋ ਬੱਚਿਆਂ ਅਤੇ ਦੋ ਹੋਰ ਮਰੀਜ਼ਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਫੱਤੂਢੀਂਗਾ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ ਅਤੇ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *