ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਦੇ ਵਿਚਕਾਰ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।ਉਨ੍ਹਾਂ ਨੇ ਆਪਣੇ ਇਕ ਟਵੀਟ ਦੇ ਰਾਹੀਂ ਟਰੈਕਟਰ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਅਕਾਲੀ ਵਰਕਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰਦੁਆਰਾ ਅੰਬ ਸਾਹਿਬ ਪਹੁੰਚਣ ਅਤੇ ਜਿਸ ਤੋਂ ਬਾਅਦ ਉਥੋਂ ਮੌਕੇ ਦੇ ਮੁੱਖ ਮੰਤਰੀ ਦੇ ਨਿਵਾਸ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਹੈ ਕਿ ਹੁਣ ਤੱਕ ਦੀਆਂ ਖ਼ਬਰਾਂ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਹੀ ਹਨ।
ਅਕਾਲੀ ਦਲ ਅੱਜ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਦਾ ਕਰੇਗਾ ਘਿਰਾਓ
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਦੇ ਵਿਚਕਾਰ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਵੱਡਾ ਐਲਾਨ ਕੀਤਾ ਗਿਆ…

