ਚਿਦੰਬਰਮ ਨੂੰ ਕਮੇਟੀ ਦਾ ਚੇਅਰਮੈਨ ਬਣਾਉਂਣ ‘ਤੇ ਅਕਾਲੀ ਦਲ ਦਾ ਹਰਕਤ ‘ਚ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਾਂਗਰਸ ਹਾਈ ਕਮਾਂਡ ਵੱਲੋਂ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਪੰਜਾਬ ਲਈ ਕਾਂਗਰਸ ਦੀ ਚੋਣ ਮਨੋਰਥ ਪੱਤਰ ਲਾਗੂ ਕਰਨ ਵਾਲੀ ਕਮੇਟੀ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਾਂਗਰਸ ਹਾਈ ਕਮਾਂਡ ਵੱਲੋਂ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਪੰਜਾਬ ਲਈ ਕਾਂਗਰਸ ਦੀ ਚੋਣ ਮਨੋਰਥ ਪੱਤਰ ਲਾਗੂ ਕਰਨ ਵਾਲੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਸੂਬੇ ਦੀ ਰਾਜਨੀਤੀ ‘ਚ ਹਲਚਲ ਦਾ ਮਾਹੌਲ ਪੈਦਾ ਹੋ ਗਿਆ ਹੈ। ਚਿਦੰਬਰਮ ਨੂੰ ਚੇਅਰਮੈਨ ਬਣਾਉਣਾ ਕਾਂਗਰਸ ਲਈ ਗਲੇ ‘ਚ ਫਸੀ ਹੱਡੀ ਬਣ ਸਕਦਾ ਹੈ। ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ਉੱਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ, ਜੋ ਵਿਧਾਨ ਸਭਾ ਵਿੱਚ ਸੀਏਏ ‘ਤੇ ਕਾਂਗਰਸ ਦਾ ਸਮਰਥਨ ਕਰਦੀ ਹੈ, ਇਸ ਮੁੱਦੇ ‘ਤੇ ਅਕਾਲੀ ਦਲ ਦੀ ਆਵਾਜ਼ ਬੁਲੰਦ ਕਰ ਰਹੀ ਹੈ।

P. Chidambaram
P. Chidambaram

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਕਹਿਣਾ ਹੈ ਕਿ, ਕਾਂਗਰਸ ਨੂੰ ਹੁਣ ਸਾਫ ਅਕਸ ਵਾਲਾ ਆਗੂ ਨਹੀਂ ਮਿਲਿਆ, ਜਦੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਚਿਦੰਬਰਮ ਨੂੰ ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਚਿਦੰਬਰਮ ਦਾ ਪੰਜਾਬ ਨਾਲ ਕੋਈ ਸਬੰਧ ਹੀ ਨਹੀਂ ਹੈ।

RAJKUMAR VERKA
RAJKUMAR VERKA

ਇਥੇ ਸੀਨੀਅਰ ਕਾਂਗਰਸੀ ਆਗੂ ਰਾਜਕੁਮਾਰ ਵੇਰਕਾ ਦਾ ਕਹਿਣਾ ਹੈ ਕਿ, ਚਿਦੰਬਰਮ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਭਾਜਪਾ ਵੱਲੋਂ ਰਾਜਸੀ ਰੰਜਿਸ਼ ਕਾਰਨ ਦਰਜ ਕੀਤਾ ਗਿਆ ਹੈ। ਰਾਜ ਵਿੱਚ ਉਨ੍ਹਾਂ ‘ਤੇ ਇਲਜ਼ਾਮ ਲਗਾ ਰਹੇ ਨੇਤਾਵਾਂ ਨੂੰ ਵੀ ਆਪਣੇ ਗੀਰੇਬਨਾਂ ‘ਤੇ ਝਾਤ ਮਾਰਨੀ ਚਾਹੀਦੀ ਹੈ। ਅਕਾਲੀ ਨੇਤਾਵਾਂ ‘ਤੇ ਅਕਾਲੀ ਭਾਜਪਾ ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲਗਾਏ ਗਏ ਹਨ।

ਸੁਖਬੀਰ ਬਾਦਲ-ਕਾਂਗਰਸ ਦਾ ਅਸਲ ਚਿਹਰਾ ਆਇਆ ਸਾਹਮਣੇ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ, ਚਿਦੰਬਰਮ ਨੂੰ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਮੇਟੀ ਦਾ ਚੇਅਰਮੈਨ ਬਣਾਉਣ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ,  ਕਾਂਗਰਸ ਕੋਲ ਸਾਫ ਅਕਸ ਵਾਲਾ ਕੋਈ ਆਗੂ ਨਹੀਂ ਹੈ। ਇਸ ਲਈ ਕਾਂਗਰਸ ਨੇ ਇਹ ਜ਼ਿੰਮੇਵਾਰੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਆਗੂ ਨੂੰ ਸੌਂਪੀ ਹੈ। ਲੋਕਾਂ ਨੂੰ ਕਾਂਗਰਸ ਦੇ ਅਸਲ ਚਿਹਰੇ ਬਾਰੇ ਪਤਾ ਲੱਗ ਗਿਆ ਹੈ।

Sukhbir Badal

ਭ੍ਰਿਸ਼ਟਾਚਾਰ ਦੇ ਦੋਸ਼ੀ ਪੰਜਾਬ ਦਾ ਕੀ ਫਾਇਦਾ ਕਰਨਗੇ: ਡਾ: ਦਲਜੀਤ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ, ਜਿਹੜਾ ਨੇਤਾ ਖ਼ੁਦ ਭ੍ਰਿਸ਼ਟਾਚਾਰ ਦੇ ਦੋਸ਼ੀ ਹੈ ਅਤੇ ਜਿਸ ਕੇਸ ਦੀ ਪੜਤਾਲ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਨੇ ਕੀਤੀ ਹੈ। ਅਜਿਹੇ ਨੇਤਾ ਨੇ ਪੰਜਾਬ ਦੇ ਲੋਕਾਂ ਲਈ ਕੀ ਭਲਾ ਕਰਨਾ ਹੈ। 

Image result for Dr Daljeet Singh Cheema

ਕਾਂਗਰਸ ਦਾ ਦਿਮਾਗੀ ਸੰਤੁਲਨ ਠੀਕ ਨਹੀਂ: ਅਸ਼ਵਨੀ ਸ਼ਰਮਾ

ਪੰਜਾਬ ਦੇ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ, ਕਾਂਗਰਸ ਸਰਕਾਰ ਦਾ  ਦਿਮਾਗ ਠੀਕ ਕੰਮ ਨਹੀਂ ਕਰ ਰਿਹਾ ਹੈ। ਕੈਪਟਨ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ‘ਚ ਘਿਰੇ ਆਪਣੇ ਨੇਤਾ ਨੂੰ ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਜ਼ਿੰਮਾ ਸੌਂਪਿਆ ਦਿਆ ਹੈ।

Image result for BJP Leader ashvini Sharma

ਕਾਂਗਰਸ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼: ਹਰਪਾਲ ਚੀਮਾ

ਵਿਰੋਧੀ ਧਿਰ ਹਰਪਾਲ ਚੀਮਾ ਨੇ ਕਿਹਾ ਕਿ, ਚਿਦੰਬਰਮ ਨੂੰ ਚੋਣ ਮਨੋਰਥ ਪੱਤਰ ਲਾਗੂ ਕਰਨ ਵਾਲੀ ਕਮੇਟੀ ਦਾ ਮੁਖੀ ਬਣਾ ਕੇ ਕਾਂਗਰਸ ਨੇ ਭ੍ਰਿਸ਼ਟਾਚਾਰ ਦੇ ਗਠਜੋੜ ਨੂੰ ਜਗਾ ਦਿੱਤਾ ਹੈ। ਇਸੇ ਲਈ ਕਾਂਗਰਸ ਨੇ ਆਪਣੀ ਪਾਰਟੀ ਦੇ ਦਾਗ਼ੀ ਚਿਹਰੇ ਸਾਹਮਣੇ ਲਿਆਂਦੇ ਹਨ, ਜੇ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਪੂਰੇ ਕਰਨਾ ਚਾਹੁੰਦੀ ਹੈ, ਤਾਂ ਇਸ ਨੂੰ ਪੰਜਾਬ ਦੇ ਇਕ ਨੇਤਾ ਨੂੰ ਜ਼ਿੰਮੇਵਾਰੀ ਸੌਂਪਣੀ ਚਾਹੀਦੀ ਹੈ। ਪੰਜਾਬ ਦੇ ਲੋਕਾਂ ਦੀਆਂ ਜਰੂਰਤਾਂ ਬਾਰੇ ਜਾਣਦਾ ਹੀ ਕੌਣ ਹੈ ।

Image result for Harpal Cheema

ਚਿਦੰਬਰਮ ਨੂੰ ਇਥੋਂ ਦੇ ਲੋਕਾਂ ਬਾਰੇ ਕੀ ਪਤਾ: ਭਗਵੰਤ ਮਾਨ

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ, ਤਿੰਨ ਸਾਲ ਪਹਿਲਾਂ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ। ਹੁਣ ਸਵਾਲ ਇਹ ਉੱਠਦਾ ਹੈ ਕਿ, ਕੀ ਕਾਂਗਰਸ ਕੋਲ ਇਸ ਕਮੇਟੀ ਦਾ ਚੇਅਰਮੈਨ ਬਣਾਉਣ ਲਈ ਕੋਈ ਮਜ਼ਬੂਤ ਚਿਹਰਾ ਨਹੀਂ ਹੈ।

Bhagwant Mann

ਚਿਦੰਬਰਮ ਦਾ ਪੰਜਾਬ ਨਾਲ ਕੋਈ ਸਬੰਧ ਨਹੀਂ ਹੈ। ਅਜਿਹੀ ਸਥਿਤੀ ‘ਚ ਚਿਦੰਬਰਮ ਨੂੰ ਪੰਜਾਬ ਦੇ ਲੋਕਾਂ ਦੀਆਂ ਜ਼ਰੂਰਤਾਂ ਬਾਰੇ ਕੀ ਪਤਾ ਹੈ ਜਾਂ ਹੋਵੇਗਾ।

Leave a Reply

Your email address will not be published. Required fields are marked *