ਮਹੀਨੇ ਦੇ ਪਹਿਲੇ ਦਿਨ ਹੀ ਵੱਡਾ ਝਟਕਾ, 45 ਰੁਪਏ ਮਹਿੰਗਾ ਹੋਇਆ LPG ਗੈਸ ਸਿਲੰਡਰ

ਨਵੀਂ ਦਿੱਲੀ : ਅਕਤੂਬਰ ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ ਹਨ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲ.ਪੀ.ਜੀ.…

ਨਵੀਂ ਦਿੱਲੀ : ਅਕਤੂਬਰ ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ ਹਨ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਅੱਜ ਤੋਂ ਵਧਾ ਦਿੱਤੀਆਂ ਹਨ। ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 43.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 19 ਕਿਲੋ ਵਪਾਰਕ ਗੈਸ ਸਿਲੰਡਰ ਦੀ ਕੀਮਤ 1693 ਰੁਪਏ ਤੋਂ ਵੱਧ ਕੇ 1736.5 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਇਸਦੇ ਕਾਰਨ, ਰੈਸਟੋਰੈਂਟਾਂ, ਢਾਬਿਆਂ ਆਦਿ ਭੋਜਨ ਮਹਿੰਗਾ ਹੋ ਸਕਦਾ।

Also Read : ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ‘ਤੇ ਚਡੂਨੀ ਦੀ ਖੱਟਰ ਸਰਕਾਰ ਨੂੰ ਧਮਕੀ

ਹਾਲਾਂਕਿ ਤੇਲ ਕੰਪਨੀਆਂ ਨੇ ਆਮ ਆਦਮੀ ਦੁਆਰਾ ਵਰਤੇ ਜਾਂਦੇ 14.2 ਕਿਲੋਗ੍ਰਾਮ ਗੈਰ-ਸਬਸਿਡੀ ਵਾਲੇ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਇਸ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਵਿੱਚ 14.2 ਕਿਲੋਗ੍ਰਾਮ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 884.50 ਰੁਪਏ ਬਣੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਯਾਨੀ ਸਤੰਬਰ ਵਿੱਚ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਦਾ ਵਾਧਾ ਕੀਤਾ ਸੀ।

 

Leave a Reply

Your email address will not be published. Required fields are marked *