Faridkot News : ਲਾਪਤਾ ਤਿੰਨ ਭਰਾਵਾਂ ‘ਚੋਂ ਦੋ ਦੀਆਂ ਲਾਸ਼ਾਂ ਨਹਿਰ ‘ਚੋਂ ਮਿਲੀਆਂ, ਤੀਜੇ ਦੀ ਭਾਲ ਜਾਰੀ

ਫਰੀਦਕੋਟ: ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ ‘ਤੇ ਡੀਪੀਐਸ ਸਕੂਲ ਨਹਿਰ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝੰਡੀਆਂਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ…

ਫਰੀਦਕੋਟ: ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ ‘ਤੇ ਡੀਪੀਐਸ ਸਕੂਲ ਨਹਿਰ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝੰਡੀਆਂਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ ਹਨ। ਤੀਜੇ ਦੀ ਭਾਲ ਜਾਰੀ ਹੈ। ਦੋਵਾਂ ਦੀ ਪਛਾਣ ਅਕਾਸ਼ਦੀਪ ਅਤੇ ਅਨਮੋਲਦੀਪ ਵਜੋਂ ਹੋਈ ਹੈ, ਜਦਕਿ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਦੀ ਭਾਲ ਜਾਰੀ ਹੈ।

ਜਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝੰਡੀਆਂਵਾਲਾ ਤੋਂ ਵਿਆਹ ਲਈ ਕੱਪੜੇ ਖਰੀਦਣ ਆਏ ਤਿੰਨ ਭਰਾ ਸਥਾਨਕ ਡੀ.ਪੀ.ਐਸ ਸਕੂਲ ਦੀ ਨਹਿਰ ਨੇੜਿਓਂ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਏ ਸਨ।ਉਨ੍ਹਾਂ ਦਾ ਨੁਕਸਾਨਿਆ ਮੋਟਰਸਾਈਕਲ ਨਹਿਰ ਦੇ ਪੁਲ ਨੇੜਿਓਂ ਬਰਾਮਦ ਹੋਇਆ ਸੀ।ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਪਿਛਲੇ ਚਾਰ ਦਿਨਾਂ ਤੋਂ ਉਨ੍ਹਾਂ ਦੀ ਭਾਲ ਕਰ ਰਹੀ ਹੈ ਅਤੇ ਵੱਖ-ਵੱਖ ਥਿਊਰੀਆਂ ‘ਤੇ ਕੰਮ ਕਰ ਰਹੀ ਹੈ। ਇਸ ਸਬੰਧੀ ਇਹ ਵੀ ਚਰਚਾ ਹੈ ਕਿ ਇਹ ਹਾਦਸਾ ਹੈ ਜਾਂ ਕਿਸੇ ਦੀ ਸਾਜ਼ਿਸ਼। ਫਿਲਹਾਲ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *