ਚੰਡੀਗੜ੍ਹ : ਮਾਹਿਲਪੁਰ ਚੰਡੀਗੜ੍ਹ ਰੋਡ (Mahilpur Chandigarh Road) ‘ਤੇ ਪਿੰਡ ਟੂਟੋਮਜਾਰਾ ਦੇ ਬਾਹਰ ਅੱਜ ਤੜਕੇ ਪਨਬਸ ਹੁਸ਼ਿਆਰਪੁਰ ਡਿਪੂ ਦੇ ਬੱਸ ਡਰਾਈਵਰ ਅਤੇ ਕੰਡਕਟਰ ਦੀ ਦਰਦਨਾਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਸ ਦਿੱਲੀ ਤੋਂ ਹੁਸ਼ਿਆਰਪੁਰ ਆ ਰਹੀ ਸੀ। ਪਿੰਡ ਟੂਟੋਮਜਾਰਾ ਨੇੜੇ ਲੱਕੜ ਦੇ ਫੱਟਿਆਂ ਨਾਲ ਭਰੇ ਖ਼ਰਾਬ ਖੜ੍ਹੇ ਕੈਂਟਰ ਨਾਲ ਬੱਸ ਦੀ ਟੱਕਰ ਹੋ ਗਈ।
Also Read : ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
ਇਸ ਹਾਦਸੇ ‘ਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਚਾਰ ਹੋਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਬੜੀ ਮੁਸ਼ਕਲ ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



