ਧੀ ਦੇ ਪ੍ਰੇਮ ਸਬੰਧਾਂ ਦਾ ਲੱਗਾ ਪਤਾ, ਨੌਜਵਾਨ ਨੂੰ ਬਹਾਨੇ ਨਾਲ ਬੁਲਾ ਬੁਰੀ ਤਰ੍ਹਾਂ ਚਾੜ੍ਹਿਆ ਕੁਟਾ.ਪਾ, ਹਸਪਤਾਲ ਵਿਚ ਤੋੜਿਆ ਦਮ

ਫਾਜ਼ਿਲਕਾ ਵਿਚ ਪ੍ਰੇਮ ਸਬੰਧਾਂ ਕਾਰਨ 19 ਸਾਲਾ ਨੌਜਵਾਨ ਦਾ ਕ.ਤ.ਲ ਕਰ ਦਿੱਤਾ ਗਿਆ। ਮੁੰਡੇ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਹੈ ਕਿ ਲੜਕੀ ਦੇ ਪਰਿਵਾਰਕ…

ਫਾਜ਼ਿਲਕਾ ਵਿਚ ਪ੍ਰੇਮ ਸਬੰਧਾਂ ਕਾਰਨ 19 ਸਾਲਾ ਨੌਜਵਾਨ ਦਾ ਕ.ਤ.ਲ ਕਰ ਦਿੱਤਾ ਗਿਆ। ਮੁੰਡੇ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਮੁੰਡੇ ਨੂੰ ਬਹਾਨੇ ਨਾਲ ਘਰੋਂ ਬੁਲਾ ਲਿਆ ਤੇ ਨਾਲ ਲੈ ਗਏ। ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਛੱਡ ਗਏ ਤੇ ਹਸਪਤਾਲ ਵਾਲਿਆਂ ਨੂੰ ਉਸ ਦਾ ਗ਼ਲਤ ਪਤਾ ਦੱਸਿਆ। ਇਲਾਜ ਦੌਰਾਨ ਨੌਜਵਾਨ ਦੀ ਮੌ.ਤ ਹੋ ਗਈ। ਮਾਮਲਾ ਸਾਹਮਣੇ ਆਉਣ ਉਤੇ ਪੁਲਿਸ ਨੇ ਲੜਕੀ, ਉਸ ਦੀਆਂ ਭੈਣਾਂ ਸਮੇਤ 5 ਲੋਕਾਂ ਖਿਲਾਫ ਕ.ਤ.ਲ ਦਾ ਮਾਮਲਾ ਦਰਜ ਕਰ ਲਿਆ ਹੈ। ਪਰਿਵਾਰ ਹੁਣ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਫਾਜ਼ਿਲਕਾ ਦੀ ਰਾਧਾ ਸੁਆਮੀ ਕਾਲੋਨੀ ਦੇ ਰਹਿਣ ਵਾਲੇ ਰਾਜਨ ਦੇ ਫਾਜ਼ਿਲਕਾ ਦੇ ਆਰੀਆ ਨਗਰ ਇਲਾਕੇ ਦੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। ਇਸ ਦਾ ਪਤਾ ਲੜਕੀ ਦੇ ਪਰਿਵਾਰ ਨੂੰ ਲੱਗਾ। ਉਨ੍ਹਾਂ ਨੇ ਰਾਜਨ ਨੂੰ ਕਿਸੇ ਬਹਾਨੇ ਬੁਲਾਇਆ ਅਤੇ ਉਸ ਦੀ ਬੇਰਹਿਮੀ ਨਾਲ ਕੁੱ.ਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌ.ਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾ.ਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਲੜਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਪਰ ਉਸ ਦਾ ਪਰਿਵਾਰ ਇਸ ਲਈ ਤਿਆਰ ਨਹੀਂ ਸੀ। 
ਇਸ ਮਾਮਲੇ ਵਿੱਚ ਫਾਜ਼ਿਲਕਾ ਸਬ ਡਵੀਜ਼ਨ ਦੇ ਡੀਐਸਪੀ ਸੁਬੇਗ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ ਨੌਜਵਾਨ ਦੀ ਮੌ.ਤ ਬਾਰੇ ਪਤਾ ਲੱਗਿਆ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੜਕਾ ਅਤੇ ਲੜਕੀ ਦੇ ਪ੍ਰੇਮ ਸਬੰਧ ਸਨ, ਜਿਸ ਕਾਰਨ ਲੜਕੀ ਦੇ ਪਰਿਵਾਰ ਵਾਲਿਆਂ ਨੇ ਨੌਜਵਾਨ ਦੀ ਕੁੱਟਮਾਰ ਕੀਤੀ। ਗਲਤ ਪਤਾ ਦੱਸ ਕੇ ਉਸ ਨੂੰ ਹਸਪਤਾਲ ਵਿੱਚ ਛੱਡ ਗਏ । ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

Leave a Reply

Your email address will not be published. Required fields are marked *