ਅਜਨਾਲਾ : ਇੰਗਲੈਂਡ ਗਏ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੱਕ ਬਿਮਾਰੀ ਕਾਰਨ ਮੌਤ ਹੋ ਗਈ। ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖਬਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉਥੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ, ਪਿਤਾ ਅੰਗਰੇਜ਼ ਸਿੰਘ ਅਤੇ ਚਾਚਾ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਨ੍ਹਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ ਜਿੱਥੇ ਇੱਕ ਬਿਮਾਰੀ ਕਰਕੇ ਉਸ ਦੀ ਮੌਤ ਹੋ ਗਈ ਹੈ ਉਹਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਅੰਮ੍ਰਿਤਪਾਲ ਸਿੰਘ ਦੀ ਦੇਹ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਆਪਣੀ ਜ਼ਮੀਨ ਗਹਿਣੇ ਪਾ ਕੇ ਆਪਣੇ ਬੱਚੇ ਨੂੰ ਵਿਦੇਸ਼ ਭੇਜਿਆ ਸੀ ਤਾਂ ਕਿ ਸਾਡੇ ਹਾਲਾਤ ਠੀਕ ਹੋ ਸਕਣ ਪਰ ਉਸਦੀ ਬਿਮਾਰੀ ਦੇ ਕਾਰਨ ਮੌਤ ਹੋ ਗਈ।
ਘਰ ਦੀ ਮਾਲੀ ਹਾਲਤ ਸੁਧਾਰਨ ਲਈ ਵਿਦੇਸ਼ ਗਏ 22 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ ਰੋ ਬੁਰਾ ਹਾਲ
ਅਜਨਾਲਾ : ਇੰਗਲੈਂਡ ਗਏ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੱਕ ਬਿਮਾਰੀ ਕਾਰਨ ਮੌਤ ਹੋ ਗਈ। ਅੰਮ੍ਰਿਤਪਾਲ ਸਿੰਘ ਦੀ ਮੌਤ…
