ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਨੇ ਭਾਰਤ ਵਿਚ ਆਪਣਾ ਪ੍ਰਕੋਪ ਦਿਖਾਉਣ ਸ਼ੁਰੂ ਕਰ ਦਿੱਤਾ ਹੈ ਅਤੇ ਪੂਰੇ ਦੇਸ਼ ਵਿਚੋਂ 196 ਤੋਂ ਜਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਜਧਾਨੀ ਦਿੱਲੀ ਵਿਚੋਂ ਵੀ ਹੁਣ ਤੱਕ 17 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਕਰਕੇ ਹੁਣ ਕੇਜਰੀਵਾਲ ਸਰਕਾਰ ਨੇ ਸਾਰੇ ਮੋਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
In view of the prevailing situation, we are closing down all Malls (except grocery, pharmacy and vegtable shops in them)
— Arvind Kejriwal (@ArvindKejriwal) March 20, 2020
ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਕਰਕੇ ਪੈਦਾ ਹੋਏ ਹਲਾਤਾਂ ਨੂੰ ਵੇਖਦਿਆਂ ਮੁੱਖ ਮੰਤਰੀ ਕੇਜਰੀਵਾਲ ਨੇ ਕਿਰਾਨੇ, ਫਾਰਮੈਸੀ ਅਤੇ ਸਬਜੀਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਰਾਜਧਾਨੀ ਵਿਚ ਸਾਰੇ ਮੋਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਉੱਤੇ 22 ਮਾਰਚ ਦਿਨ ਐਤਵਾਰ ਨੂੰ ਲੱਗਣ ਵਾਲੇ ਜਨਤਾ ਕਰਫਿਊ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਵੀ ਮੈਟਰੋ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ।
Met all HODs & Secretaries. All non-essential public dealing activities stopped till 31 Mar. Only essential public dealing activities will continue. All non-essential staff are being directed to work from home. All permanent and contractual employees will be paid for this period pic.twitter.com/F9AoCPvwL6
— Arvind Kejriwal (@ArvindKejriwal) March 20, 2020
ਸੀਐਮ ਕੇਜਰੀਵਾਲ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਨੇ ਸਾਰੇ ਐਚਓਡੀਜ਼ ਅਤੇ ਸੈਕਟਰੀਆਂ ਨਾਲ ਮੁਲਾਕਾਤ ਕੀਤੀ ਹੈ ਅਤੇ 31 ਮਾਰਚ ਤੱਕ ਸਾਰੀਆਂ ਗੈਰ-ਜ਼ਰੂਰੀ ਜਨਤਕ ਡੀਲਿੰਗ ਗਤੀਵਿਧੀਆਂ ਨੂੰ ਰੌਕ ਦਿੱਤਾ ਗਿਆ ਹੈ। ਸਿਰਫ ਜਰੂਰੀ ਪਬਲੀਕ ਗਤੀਵਿਧੀਆਂ ਹੀ ਜਾਰੀ ਰਹਿਣਗੀਆਂ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਰੇ ਗੈਰ-ਜ਼ਰੂਰੀ ਸਟਾਫ ਨੂੰ ਘਰ ਤੋਂ ਕੰਮ ਕਰਨ ਲਈ ਨਿਰਦੇਸ ਦਿੱਤੇ ਗਏ ਹਨ ਅਤੇ ਸਾਰੇ ਸਥਾਈ ਅਤੇ ਅਸਥਾਈ ਕਮਰਚਾਰੀਆਂ ਨੂੰ ਇਸ ਮਿਆਦ ਲਈ ਭੁਗਤਾਨ ਕੀਤਾ ਜਾਵੇਗਾ। ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਐਮਐਸਐਸ ਨਾਲ ਮੀਟਿੰਗ ਕੀਤੀ ਹੈ। ਜੇਕਰ ਭਵਿੱਖ ਵਿਚ ਕੋਰੋਨਾ ਵਿਆਪਕ ਤੌਰ ਉੱਤੇ ਫੈਲਦਾ ਹੈ ਤਾਂ ਸਾਡੇ ਹਸਪਤਾਲ ਇਸ ਤਰ੍ਹਾ ਦੀਆਂ ਸਥਿਤੀਆਂ ਨੂੰ ਨਜਿੱਠਣ ਲਈ ਤਿਆਰ ਰਹਿਣਗੇ।
