ਮੁਹਾਲੀ- ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ ਸਨ। ਦੱਸ ਦਈਏ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੋਹਾਲੀ ਫ਼ੇਜ਼-5 ਵਿਖੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ 75 ‘ਆਮ ਆਦਮੀ ਕਲੀਨਿਕ’ ਤੋਹਫੇ ਵਜੋਂ ਦਿੱਤੇ ਹਨ।

ਮੁੱਖ ਮੰਤਰੀ ਨੇ ਹੁਣ ਦਾਅਵਾ ਕੀਤਾ ਕਿ 25 ਹੋਰ ‘ਆਮ ਆਦਮੀ ਕਲੀਨਿਕ’ ਤਿਆਰ ਹਨ। ਇਹ ਲੋਕ ਸੇਵਾ ਲਈ ਵੀ ਖੋਲ੍ਹੇ ਜਾਣਗੇ। ਕਲੀਨਿਕਾਂ ਵਿੱਚ 41 ਕਿਸਮਾਂ ਦੇ ਟੈਸਟ ਅਤੇ 75 ਕਿਸਮਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਉਪਲਬਧ ਹੋਣਗੀਆਂ। ਇਹ ਕਲੀਨਿਕ ਰੋਜ਼ਾਨਾ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਸਿਹਤ ਵਿਭਾਗ ਇਨ੍ਹਾਂ ਕਲੀਨਿਕਾਂ ਵਿੱਚ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਤਾਇਨਾਤ ਕਰੇਗਾ।
