Amritsar Fire : ਗਰਮੀ ਤੋਂ ਬਚਾਅ ਲਈ ਲਗਾਈਆਂ ਧੱਤਰਾਂ ਆਈਆਂ ਅੱਗ ਦੀ ਲਪੇਟ ਵਿੱਚ, ਸੇਵਾਦਾਰਾਂ ਤੇ ਸੰਗਤ ਨੇ ਤੁਰੰਤ ਪਾਇਆ ਕਾਬੂ, ਜਾਨੀ ਨੁਕਸਾਨ ਤੋਂ ਬਚਾਅ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਇੱਕ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਇੱਕ ਅਚਾਨਕ ਅੱਗ ਲੱਗਣ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਇੱਕ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵਧ ਰਹੇ ਤਾਪਮਾਨ ਅਤੇ ਭਾਰੀ ਗਰਮੀ ਦੇ ਮੱਦੇਨਜ਼ਰ ਸੰਗਤ ਦੀ ਸਹੂਲਤ ਅਤੇ ਧੁੱਪ ਤੋਂ ਬਚਾਅ ਲਈ ਪਰਿਕਰਮਾ ਵਿੱਚ ਖਾਸ ਧੱਤਰਾਂ ਲਗਾਈਆਂ ਗਈਆਂ ਸਨ, ਜਿਨ੍ਹਾਂ ਨੂੰ ਅਚਾਨਕ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਲੱਗਣ ਕਾਰਨ ਮੌਕੇ ‘ਤੇ ਮੌਜੂਦ ਸੰਗਤ ਵਿੱਚ ਕੁਝ ਸਮੇਂ ਲਈ ਅਫਰਾ-ਤਫਰੀ ਦਾ ਮਾਹੌਲ ਬਣ ਗਿਆ।

ਘਟਨਾ ਵਾਪਰਦਿਆਂ ਹੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਮੌਕੇ ‘ਤੇ ਤਾਇਨਾਤ ਸੇਵਾਦਾਰਾਂ ਨੇ ਬਿਨਾਂ ਸਮਾਂ ਗਵਾਏ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ। ਸੇਵਾਦਾਰਾਂ ਅਤੇ ਹਾਜ਼ਰ ਸੰਗਤ ਦੇ ਸਾਂਝੇ ਤੇ ਤਤਕਾਲੀ ਯਤਨਾਂ ਸਦਕਾ ਅੱਗ ‘ਤੇ ਬਹੁਤ ਜਲਦੀ ਕਾਬੂ ਪਾ ਲਿਆ ਗਿਆ, ਜਿਸ ਕਾਰਨ ਸਥਿਤੀ ਹੋਰ ਵਿਗੜਨ ਤੋਂ ਬਚ ਗਈ।

ਰਾਹਤ ਦੀ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਇਸ ਹਾਦਸੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਸ਼ਰਧਾਲੂ ਜ਼ਖਮੀ ਹੋਇਆ। ਗੁਰਦੁਆਰਾ ਪ੍ਰਬੰਧਕਾਂ ਦੀ ਸੁਚੇਤਤਾ, ਮੁਸਤੈਦੀ ਅਤੇ ਸੇਵਾਦਾਰਾਂ ਦੀ ਹਿੰਮਤ ਸਦਕਾ ਇੱਕ ਬਹੁਤ ਵੱਡਾ ਹਾਦਸਾ ਹੋਣੋਂ ਟਲ ਗਿਆ। ਫਿਲਹਾਲ ਪ੍ਰਬੰਧਕਾਂ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Pathankot Liquor Smuggler: पठानकोट में महिला शराब तस्कर को 36 बोतलों सहित किया काबू, स्कूटी से अवैध शराब की बरामद

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *