ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਨਮੋਹਨ ਸਿੰਘ ਆਡੀਟੋਰੀਅਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਚੈੱਕ ਵੰਡੇ। ਮੁੱਖ ਮੰਤਰੀ ਵੱਲੋਂ ਚੈੱਕ ਵੰਡਣ ਤੋਂ ਬਾਅਦ ਬਟਨ ਦਬਾ ਕੇ 25 ਹਜ਼ਾਰ ਲਾਭਪਾਤਰੀਆਂ ਨੂੰ 101 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
25,000 ਸ਼ਹਿਰੀ ਗ਼ਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ 101 ਕਰੋੜ ਰੁਪਏ ਜਾਰੀ ਕਰ ਰਹੇ ਹਾਂ… ਰਾਜ ਪੱਧਰੀ ਸਮਾਗਮ ਦੌਰਾਨ ਲੁਧਿਆਣਾ ਤੋਂ Live… https://t.co/28V3M3igzc
— Bhagwant Mann (@BhagwantMann) August 2, 2023
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੰਡਿਆ ਗਿਆ ਪੈਸਾ ਸਿਰਫ ਜਨਤਾ ਦਾ ਹੈ। ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਟੈਕਸ ਤੋਂ ਆਉਣ ਵਾਲੀ ਰਕਮ ਨੂੰ ਜਨਤਾ ‘ਚ ਵੰਡੇ। ਭਵਿੱਖ ਵਿਚ ਵੀ ਅਜਿਹੀਆਂ ਸਕੀਮਾਂ ਲਿਆਉਂਦੇ ਰਹਾਂਗੇ।
