ਪੰਜਾਬ ‘ਚ ਰੇਲਗੱਡੀ ਨਾਲ ਜੁੜੀ ਇਕ ਹੋਰ ਘਟਨਾ ਵਾਪਰੀ ਹੈ। ਚਲਦੀ ਰੇਲਗੱਡੀ ਤੋਂ ਇੰਜਣ ਵੱਖ ਹੋ ਗਿਆ ਤੇ ਇਕੱਲਾ ਇੰਜਣ 3 ਕਿਲੋਮੀਟਰ ਦੂਰ ਜਾ ਪਹੁੰਚਿਆ। ਖੰਨਾ ‘ਚ ਐਤਵਾਰ ਨੂੰ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ। ਇਹ ਇੰਜਣ ਇਕੱਲਾ ਹੀ ਕਰੀਬ 3 ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਤੋਂ ਬਾਅਦ ਟਰੈਕ ‘ਤੇ ਕੰਮ ਕਰ ਰਹੇ ਕੀ ਮੈਨ ਨੇ ਰੌਲਾ ਪਾਇਆ ਅਤੇ ਡਰਾਈਵਰ ਨੂੰ ਇਸ ਦੀ ਸੂਚਨਾ ਦਿੱਤੀ। ਡਰਾਈਵਰ ਨੇ ਫਿਰ ਇੰਜਣ ਬੰਦ ਕਰ ਦਿੱਤਾ ਅਤੇ ਇੰਜਣ ਨੂੰ ਗੱਡੀ ਨਾਲ ਜੋੜ ਦਿੱਤਾ।
ਇਹ ਹਾਦਸਾ ਪਟਨਾ ਤੋਂ ਜੰਮੂ ਤਵੀ ਜਾ ਰਹੀ ਅਰਚਨਾ ਐਕਸਪ੍ਰੈਸ ਟਰੇਨ ਨਾਲ ਵਾਪਰਿਆ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਕੋਈ ਹੋਰ ਟਰੇਨ ਨਹੀਂ ਆਈ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਦੀ ਜਾਨ ਬਚ ਗਈ।
ਪੰਜਾਬ ਵਿਚ ਵੱਡੀ ਘਟਨਾ, ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ
ਪੰਜਾਬ ‘ਚ ਰੇਲਗੱਡੀ ਨਾਲ ਜੁੜੀ ਇਕ ਹੋਰ ਘਟਨਾ ਵਾਪਰੀ ਹੈ। ਚਲਦੀ ਰੇਲਗੱਡੀ ਤੋਂ ਇੰਜਣ ਵੱਖ ਹੋ ਗਿਆ ਤੇ ਇਕੱਲਾ ਇੰਜਣ 3 ਕਿਲੋਮੀਟਰ ਦੂਰ ਜਾ ਪਹੁੰਚਿਆ।…
