ਮੋਹਾਲੀ ਦੇ ਪਿੰਡਾਂ ਦੀ ਬਦਲੇਗੀ ਨੁਹਾਰ: ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ ਚੈੱਕ

ਮੋਹਾਲੀ :  ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਵਪੱਖੀ ਸੁਧਾਰ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸੇ ਲੜੀ ਤਹਿਤ ਮੋਹਾਲੀ…

ਮੋਹਾਲੀ :  ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਵਪੱਖੀ ਸੁਧਾਰ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸੇ ਲੜੀ ਤਹਿਤ ਮੋਹਾਲੀ ਤੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਵਿਧਾਨ ਸਭਾ ਖੇਤਰ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ।

500 ਲੋੜਵੰਦ ਪਰਿਵਾਰਾਂ ਨੂੰ ਮਿਲੇ ਪੱਕੇ ਮਕਾਨ: ਵਿਧਾਇਕ ਕੁਲਵੰਤ ਸਿੰਘ

ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ (ਬਾਈਟ) ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਪੇਂਡੂ ਵਿਕਾਸ ਅਤੇ ਗਰੀਬ ਪਰਿਵਾਰਾਂ ਦੇ ਸਿਰ ‘ਤੇ ਛੱਤ ਮੁਹੱਈਆ ਕਰਵਾਉਣ ਲਈ ਐਨੇ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਹਨ।

ਉਨ੍ਹਾਂ ਖ਼ੁਲਾਸਾ ਕੀਤਾ ਕਿ “ਮੋਹਾਲੀ ਹਲਕੇ ਦੇ ਲਗਭਗ 300 ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਯੋਜਨਾ ਤਹਿਤ ਪੱਕੇ ਮਕਾਨ ਉਸਾਰਨ ਲਈ ਗ੍ਰਾਂਟ ਦਿੱਤੀ ਗਈ ਹੈ, ਜਦਕਿ 200 ਦੇ ਕਰੀਬ ਪਰਿਵਾਰਾਂ ਨੂੰ ਮੈਂ ਆਪਣੇ ਵਿਧਾਇਕ ਕੋਟੇ (MLA ਫੰਡ) ਵਿੱਚੋਂ ਵਿੱਤੀ ਮਦਦ ਦਿੱਤੀ ਹੈ। ਇਸ ਤਰ੍ਹਾਂ ਹੁਣ ਤੱਕ ਹਲਕੇ ਦੇ 500 ਪਰਿਵਾਰਾਂ ਨੂੰ ਆਪਣੇ ਘਰ ਦਾ ਸੁਪਨਾ ਪੂਰਾ ਕਰਨ ਲਈ ਆਰਥਿਕ ਸਹਾਇਤਾ ਦਿੱਤੀ ਜਾ ਚੁੱਕੀ ਹੈ।”

ਸਰਪੰਚਾਂ ਵੱਲੋਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

ਚੈੱਕ ਪ੍ਰਾਪਤ ਕਰਨ ਤੋਂ ਬਾਅਦ ਪਿੰਡਾਂ ਦੇ ਸਰਪੰਚਾਂ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਆਉਣ ਨਾਲ ਜਿੱਥੇ ਆਮ ਜਨਤਾ ਨੂੰ ਮੁਫ਼ਤ ਬਿਜਲੀ, ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ, ਉੱਥੇ ਹੀ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਪੰਚਾਂ ਅਨੁਸਾਰ ਇਹ ਫੰਡ ਪਿੰਡਾਂ ਦੇ ਲਟਕਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Batala police chowk grenade attack case: ਦੋ ਨਾਬਾਲਗ ਗ੍ਰਿਫ਼ਤਾਰ, ‘ਆਪ੍ਰੇਸ਼ਨ ਪ੍ਰਹਾਰ-4’ ਦੌਰਾਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *