ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਕੇਸ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ 5,878 ਨਵੇਂ ਮਾਮਲੇ ਦਰਜ ਹੋਏ ਤੇ ਸੋਮਵਾਰ ਨੂੰ 12 ਮਰੀਜ਼ਾਂ ਦੀ ਮੌਤ ਹੋ ਗਈ। ਉੱਥੇ ਹੀ ਸੋਮਵਾਰ ਨੂੰ ਕੋਰੋਨਾ ਨਾਲ ਪੀੜਤ ਮਰੀਜਾਂ ਦੀ ਗਿਣਤੀ ਵੀ ਵੱਧ ਕੇ 4, 47, 62, 496 ਉੱਤੇ ਪਹੁੰਚ ਗਈ ਹੈ, ਜਦਕਿ ਕੁੱਲ ਐਕਟਿਵ ਮਾਮਲਿਆਂ ਦਾ ਅੰਕੜਾ 35 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ।
ਦੇਸ਼ ਭਰ ਵਿੱਚ ਮੌਕ ਡਰਿੱਲ
ਪਿਛਲੇ 24 ਘੰਟਿਆਂ ਵਿੱਚ ਇਲਾਜ ਤੋਂ ਬਾਅਦ 3,481 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਚੱਲਦੇ ਸੋਮਵਾਰ ਨੂੰ ਦੇਸ਼ ਭਰ ਵਿੱਚ ਮੌਕ ਡਰਿੱਲ ਦੀ ਸ਼ੁਰੂਆਤ ਹੋਈ, ਅੱਜ ਇਸ ਦਾ ਦੂਜਾ ਅਤੇ ਆਖਰੀ ਦਿਨ ਹੋਵੇਗਾ। ਸਾਰੇ ਸੂਬਿਆਂ ਦੇ ਹਸਪਤਾਲਾਂ ‘ਚ ਮੌਕ ਡਰਿੱਲ ਹੋ ਰਹੀ ਹੈ।
ਪੰਜਾਬ ਵਿੱਚ ਕੋਰੋਨਾ ਨਾਲ 3 ਮੌਤਾਂ
ਪਿਛਲੇ 24 ਘੰਟਿਆਂ ਵਿੱਚ ਯਾਨੀ ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 85 ਨਵੇਂ ਮਾਮਲੇ ਦਰਜ ਹੋਏ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹਨਾਂ ਵਿੱਚ ਮੋਹਾਲੀ ਤੋਂ 38, ਜਲੰਧਰ-08, ਲੁਧਿਆਣਾ-09, ਪਠਾਨਕੋਟ-01, ਅੰਮ੍ਰਿਤਸਰ-03, ਬਰਨਾਲਾ-01, ਹੁਸ਼ਿਆਰਪੁਰ-01, ਪਟਿਆਲਾ-09, ਮੁਕਤਸਰ ਸਾਹਿਬ-2, ਰੋਪੜ-2, ਸੰਗਰੂਰ-2, ਬਠਿੰਡਾ-1, ਕਪੂਰਥਲਾ-1, ਨਵਾਂ ਸ਼ਹਿਰ-1, ਸੰਗਰੂਰ-2, ਮਾਨਸਾ-2, ਫਿਰੋਜ਼ਪੁਰ-2 ਅਤੇ ਫਾਜ਼ਿਲਕਾ-2 ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 5.90 ਫੀਸਦੀ ਦਰਜ ਹੋਈ ਹੈ। ਉੱਥੇ ਹੀ 12 ਮਰੀਜ ਆਕਸੀਜਨ ਸਪੋਰਟ ‘ਤੇ ਹਨ।



