ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੱਧੂ ਨੂੰ ਅਸੀਫੇ ‘ਤੇ ਮੁੜ ਵਿਚਾਰ ਕਰਨ ਲਈ ਸ਼ਾਮ ਤੱਕ ਦਾ ਅਲਟੀਮੇਟਮ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਕਾਰਨ ਪੰਜਾਬ ਕਾਂਗਰਸ ਵਿੱਚ ਪੈਦਾ ਹੋਈ ਸਥਿਤੀ ਤੋਂ ਕਾਂਗਰਸ ਹਾਈਕਮਾਨ ਬਹੁਤ ਨਾਰਾਜ਼ ਹੈ । ਸੂਤਰਾਂ ਅਨੁਸਾਰ ਪਾਰਟੀ ਵੀ ਸਿੱਧੂ ਦੇ ਇਸ ਕਦਮ ਤੋਂ ਨਾਰਾਜ਼ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਸਮੱਸਿਆ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਸੌਂਪੀ ਹੈ । ਇਸ ਕਾਰਨ ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਚੰਡੀਗੜ੍ਹ ਫੇਰੀ ਨੂੰ ਵੀ ਹਾਈਕਮਾਂਡ ਨੇ ਰੋਕ ਦਿੱਤੀ ਹੈ ।
Also Read : ਆਪਣੀ ਹੀ ਪਾਰਟੀ ‘ਤੇ ਭੜਕੇ ਕਪਿਲ ਸਿੱਬਲ, ਕਿਹਾ-ਇਹ ਬਦਕਿਸਮਤੀ ਹੈ ਕਿ ਕਾਂਗਰਸ ਛੱਡ ਰਹੇ ਨੇ ਲੋਕ
ਜਾਣਕਾਰੀ ਅਨੁਸਾਰ ਪਾਰਟੀ ਹਾਈਕਮਾਨ ਨੇ ਅਜੇ ਤੱਕ ਸਿੱਧੂ ਨਾਲ ਗੱਲ ਨਹੀਂ ਕੀਤੀ ਅਤੇ ਨਾ ਹੀ ਉਨ੍ਹਾਂ ਦਾ ਅਸਤੀਫਾ ਸਵੀਕਾਰ ਕੀਤਾ ਹੈ ।ਪਾਰਟੀ ਸਿੱਧੂ ਨੂੰ ਸਮਾਂ ਦੇਣਾ ਚਾਹੁੰਦੀ ਹੈ, ਜੇਕਰ ਉਹ ਤਿਆਰ ਨਹੀਂ ਹੈ ਤਾਂ ਪਾਰਟੀ ਸਖਤ ਫੈਸਲਾ ਵੀ ਲੈ ਸਕਦੀ ਹੈ।

