ਚੰਡੀਗੜ੍ਹ : ਅੰਮ੍ਰਿਤਪਾਲ ਮਾਮਲੇ ਉਤੇ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਹੋਈ ਜਿਸ ਵਿਚ ਅੰਮ੍ਰਿਤਪਾਲ ਦੇ ਚਾਚੇ ਨੂੰ ਨਾਜਾਇਜ਼ ਹਿਰਾਸਤ ‘ਚ ਰੱਖਣ ਦੇ ਸਵਾਲ ‘ਤੇ ਪੰਜਾਬ ਸਰਕਾਰ ਨੇ ਆਪਣਾ ਪੱਖ ਪੇਸ਼ ਕੀਤਾ। ਸਰਕਾਰ ਵੱਲੋਂ ਦਾਖ਼ਲ ਕੀਤੇ ਗਏ ਜਵਾਬ ਅਨੁਸਾਰ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਨੂੰ ਨਾਜਾਇਜ਼ ਹਿਰਾਸਤ ‘ਚ ਨਹੀਂ ਰੱਖਿਆ ਗਿਆ ਬਲਕਿ ਉਸ ਉੱਪਰ ਕੇਸ ਦਰਜ ਹੈ।
ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ ਹਰਜੀਤ ਸਿੰਘ ਖਿਲਾਫ ਨਾ ਸਿਰਫ ਲੋਕਾਂ ਨੂੰ ਭੜਕਾਉਣ ਬਲਕਿ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹਮਲੇ ਦੇ ਇਲਜ਼ਾਮ ਵਿੱਚ ਵੀ ਐੱਫਆਈਆਰ ਦਰਜ ਹੈ। ਹਰਜੀਤ ਸਿੰਘ ਵੀ ਗੈਰ-ਕਾਨੂੰਨੀ ਹਿਰਾਸਤ ‘ਚ ਨਹੀਂ, ਉਸ ਖਿਲਾਫ ਦਰਜ ਕੇਸਾਂ ਦੇ ਸਬੰਧ ਵਿੱਚ ਹੀ ਗ੍ਰਿਫਤਾਰੀ ਕੀਤੀ ਗਈ ਹੈ।
ਈਕੋਰਟ ਨੇ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਦੇ ਨਾਲ-ਨਾਲ ਉਨ੍ਹਾਂ ਮਾਮਲਿਆਂ ਸਬੰਧੀ ਦਾਇਰ ਹੋਰ ਸਾਰੀਆਂ ਪਟੀਸ਼ਨਾਂ ‘ਤੇ ਇਕੱਠੇ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ। ਅੰਮ੍ਰਿਤਪਾਲ ਸਿੰਘ ਦਾ ਚਾਚਾ ਹਰਜੀਤ ਸਿੰਘ, ਜਿਸ ਨੂੰ ਪੁਲਿਸ ਨੇ 20 ਮਾਰਚ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਹਾਈ ਕੋਰਟ ਨੇ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 11 ਅਪ੍ਰੈਲ ਨੂੰ ਇਸੇ ਮੁੱਦੇ ‘ਤੇ ਦਾਇਰ ਹੋਰ ਸਾਰੀਆਂ ਪਟੀਸ਼ਨਾਂ ਦੇ ਨਾਲ-ਨਾਲ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ:ਹੁਣ ਪੰਜਾਬ ‘ਚ ਸ਼ੁਰੂ ਹੋ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’

