15 ਜੂਨ ਨੂੰ ਮੁੱਖ ਮੰਤਰੀ ਕੈਪਟਨ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ : ਸੁਖਬੀਰ ਬਾਦਲ

ਮੋਹਾਲੀ (ਇੰਟ.)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੇ ਘਰ ਦਾ 15 ਜੂਨ ਨੂੰ ਘਿਰਾਓ ਕੀਤਾ ਜਾਵੇਗਾ, ਇਹ ਐਲਾਨ ਸੁਖਬੀਰ ਸਿੰਘ ਬਾਦਲ…

ਮੋਹਾਲੀ (ਇੰਟ.)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੇ ਘਰ ਦਾ 15 ਜੂਨ ਨੂੰ ਘਿਰਾਓ ਕੀਤਾ ਜਾਵੇਗਾ, ਇਹ ਐਲਾਨ ਸੁਖਬੀਰ ਸਿੰਘ ਬਾਦਲ (Sukhbir Singh badal) ਵਲੋਂ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾ ਵਾਇਰਸ (Corona Pendamic) ਦੌਰਾਨ ਲੋੜੀਂਦੇ ਕਦਮ ਨਾ ਚੁੱਕੇ ਜਾਣ ‘ਤੇ ਘੇਰਿਆ।

ਇਹ ਵੀ ਪੜ੍ਹੋ: ਆਖ਼ਰ ਕਿਉਂ ਮਨਾਇਆ ਜਾਂਦਾ ਹੈ World Food Safety Day, ਜਾਣੋ ਇਸ ਦਾ ਇਤਿਹਾਸ ਤੇ ਥੀਮ ਬਾਰੇ

ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਨਾਂਅ ਅੱਗੇ ਤੋਂ ਕੈਪਟਨ ਹਟਾ ਦੇਣਾ ਚਾਹੀਦਾ ਹੈ ਕਿਉਂਕਿ ਇਕ ਫ਼ੌਜੀ ਦਾ ਫ਼ਰਜ਼ ਹੁੰਦਾ ਹੈ ਕਿ ਉਹ ਲੋਕਾਂ ਨੂੰ ਬਚਾਵੇ ਨਾ ਕਿ ਆਪ ਅੰਦਰ ਵੜ ਕੇ ਲੋਕਾਂ ਨੂੰ ਲੜਾਈ ਲੜਨ ਲਈ ਕਹੇ। ਇਸ ਦੌਰਾਨ ਉਨ੍ਹਾਂ ਨੇ ਸਿਹਤ ਮੰਤਰੀ ਨੂੰ ਵੀ ਘੇਰਿਆ ਅਤੇ ਅਸਤੀਫ਼ੇ ਦੀ ਮੰਗ ਕੀਤੀ।
ਇਸ ਦੌਰਾਨ ਅਕਾਲੀ ਦਲ (SAD) ਨੇ ਚੇਤਾਵਨੀ ਦਿੱਤੀ ਕਿ ਜੇ ਕੈਪਟਨ ਸਰਕਾਰ ਨੇ ਬਲਬੀਰ ਸਿੱਧੂ  (Balbir Sidhu)ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਤਾਂ 15 ਜੂਨ ਨੂੰ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦੇ ਬਾਹਰ ਪ੍ਰਦਰਸ਼ਨ ਕਰਨਗੇ।


ਇਹ ਵੀ ਪੜ੍ਹੋ: ਇੱਕੋ ਸਮੇਂ ਪਤੀ-ਪਤਨੀ ਨੇ ਕੋਰੋਨਾ ਨਾਲ ਤੋੜਿਆ ਦਮ

ਤੁਹਾਨੂੰ ਦੱਸ ਦਈੇ ਕਿ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਖਿਲਾਫ ਅੱਜ ਮੋਹਾਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ਅੱਗੇ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਗਈ। ਦਰਅਸਲ ਵੈਕਸੀਨੇਸ਼ਨ ਘੁਟਾਲੇ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। 

Leave a Reply

Your email address will not be published. Required fields are marked *