ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਵਿੱਚ ਆਜ਼ਾਦ ਤੌਰ ‘ਤੇ ਲੋਕ ਸਭਾ ਚੋਣਾਂ ਲੜਨ ਜਾ ਰਹੇ ਹਨ। ਇਸ ‘ਤੇ ਅੰਮ੍ਰਿਤਪਾਲ ਸਿੰਘ ਨੇ ਸਹਿਮਤੀ ਪ੍ਰਗਟਾਈ ਹੈ। ਇਹ ਦਾਅਵਾ ਉਸ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖ਼ਾਲਸਾ ਨੇ ਕੀਤਾ ਹੈ। ਸਾਬਕਾ ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਹੈ ਅਤੇ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਿਲਾਫ NSA ਵਾਰੰਟ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਉਸ ਨੂੰ NSA ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ ਸੂਚਨਾ ਮਿਲਣ ਉਤੇ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਦੇ ਇੱਕ ਗੁਰਦੁਆਰੇ ਵਿੱਚੋਂ ਗ੍ਰਿਫ਼.ਤਾਰ ਕਰ ਲਿਆ ਸੀ। ਫਿਰ ਉਸ ਨੂੰ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ। ਅੰਮ੍ਰਿਤਪਾਲ 23 ਅਪ੍ਰੈਲ 2023 ਤੋਂ ਡਿਬਰਾਗੜ੍ਹ ਜੇਲ੍ਹ ਵਿੱਚ ਬੰਦ ਹੈ।
ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਨ ਦਾ ਕੀਤਾ ਫੈਸਲਾ! ਇਸ ਹਲਕੇ ਤੋਂ ਉਮੀਦਵਾਰ ਵਜੋਂ ਉਤਰਣਗੇ ਮੈਦਾਨ ਵਿਚ
ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਵਿੱਚ ਆਜ਼ਾਦ ਤੌਰ ‘ਤੇ ਲੋਕ ਸਭਾ ਚੋਣਾਂ ਲੜਨ ਜਾ ਰਹੇ ਹਨ। ਇਸ…
