ਟਿੱਡੀ ਦਲ ਦੀ ਦਿੱਲੀ ਵਿਚ ਦਸਤਕ, ਭਜਾਉਣ ਲਈ ਢੋਲ ਤੇ ਡੀਜ਼ੇ ਵਜਾਉਣ ਦੇ ਦਿੱਤੇ ਹੁਕਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਰਾਜਧਾਨੀ ਦਿੱਲੀ ਅੱਗੇ ਇਕ ਹੋਰ ਸੰਕਟ ਖੜ੍ਹਾ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ ਹਰਿਆਣਾ ਦੇ ਗੁਰੂਗ੍ਰਾਮ ਵਿਚੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਰਾਜਧਾਨੀ ਦਿੱਲੀ ਅੱਗੇ ਇਕ ਹੋਰ ਸੰਕਟ ਖੜ੍ਹਾ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ ਹਰਿਆਣਾ ਦੇ ਗੁਰੂਗ੍ਰਾਮ ਵਿਚੋਂ ਹੁੰਦੇ ਹੋਏ ਟਿੱਡੀ ਦਲ ਨੇ ਦੱਖਣੀ ਦਿੱਲੀ ਦੇ ਇਲਾਕਿਆਂ ਵਿਚ ਵੀ ਆਪਣੀ ਦਸਤਕ ਦੇ ਦਿੱਤੀ ਹੈ ਜਿਸ ਤੋਂ ਬਾਅਦ ਦਿੱਲੀ ਸਰਕਾਰ ਅਤੇ ਪ੍ਰਸ਼ਾਸਨ ਵੀ ਪੂਰੀ ਤਰ੍ਹਾ ਅਲਰਟ ਹੋ ਗਿਆ ਹੈ।

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਟਿੱਡੀ ਦਲ ਦੇ ਖਤਰੇ ਨੂੰ ਵੇਖਦੇ ਹੋਏ ਇਕ ਐਮਰਜੈਂਸੀ ਬੈਠਕ ਬੁਲਾਈ ਹੈ। ਬੈਠਕ ਤੋਂ ਬਾਅਦ ਗੋਪਾਲ ਰਾਏ ਨੇ ਦੱਸਿਆ ਕਿ ਟਿੱਡੀਆਂ ਦੀ ਇੱਕ ਟੁੱਕੜੀ ਜਸੋਲ ਘਾਟੀ ਤੱਕ ਆ ਗਈ ਹੈ। ਜਿਸ ਨੂੰ ਉੱਥੋਂ ਭਜਾਉਣ ਲਈ ਜੰਗਲਾਤ ਵਿਭਾਗ ਨੂੰ ਢੋਲ ਅਤੇ ਡੀਜ਼ੇ ਵਜਾਉਣ ਦੇ ਨਾਲ ਹੀ ਕੈਮੀਕਲ ਛਿੜਕਾਅ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਾਰਡਰ ਨਾਲ ਲੱਗਦੇ ਦਿੱਲੀ ਦੇ ਕੁੱਝ ਇਲਾਕਿਆਂ ਵਿਚ ਹਾਈ-ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟਿੱਡੀਆਂ ਦਾ ਇਹ ਦਲ ਕਰੀਬ 6 ਕਿਲੋਮੀਟਰ ਚੋੜਾ ਅਤੇ 10 ਕਿਲੋਮੀਟਰ ਲੰਬਾ ਹੈ। ਇਹੀ ਵਜ੍ਹਾ ਹੈ ਕਿ ਇਸ ਦੀ ਮੌਜੂਦਗੀ ਗੁਰੂਗ੍ਰਾਮ ਅਤੇ ਦਿੱਲੀ ਵਿਚ ਨਾਲ-ਨਾਲ ਵੇਖੀ ਗਈ ਹੈ ਪਰ ਦਿੱਲੀ ਵਿਚ ਦਾਖਲ ਹੋਣ ਵਾਲਾ ਦਲ ਕਾਫੀ ਛੋਟਾ ਹੈ।

ਉੱਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਟਿੱਡੀ ਦਲ ਨਾਲ ਨਜਿੱਠਣ ਲਈ ਸੂਬਿਆਂ ਅਤੇ ਕਿਸਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਕਿਹਾ ਕਿ ”ਟਿੱਡੀਆਂ ਨੇ ਹਰਿਆਣਾ, ਰਾਜਸਥਾਨ, ਪੰਜਾਬ, ਯੂਪੀ, ਐਮਪੀ, ਗੁਜਰਾਤ ਅਤੇ ਮਹਾਰਾਸ਼ਟਰ ਵਿਚ ਫਸਲਾਂ ਨੂੰ ਨਸ਼ਟ ਕਰ ਦਿੱਤਾ ਹੈ। ਅਜਿਹੇ ਵਿਚ ਕੇਂਦਰ ਸਰਕਾਰ ਸੰਕਟ ਦੇ ਸਮੇਂ ਇਨ੍ਹਾਂ ਸੂਬਿਆਂ ਅਤੇ ਕਿਸਾਨਾਂ ਦੀ ਮਦਦ ਕਰੇ”।

Leave a Reply

Your email address will not be published. Required fields are marked *