ਚੰਡੀਗੜ੍ਹ : ਪੀਐਮ ਮੋਦੀ ਦੀ ਅੱਜ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਹੈ। ਇਸ ਪਿੱਛੋਂ ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਪੰਜਾਬ ਸਰਕਾਰ ਤੋਂ ਇਸ ਦੀ ਰਿਪੋਰਟ ਮੰਗ ਲਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੀਐਮ ਮੋਦੀ ਨੂੰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਨਹੀਂ ਕੀਤੇ ਗਏ, ਜਿਸ ਦੇ ਚਲਦਿਆਂ ਪੀਐਮ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਵੱਡੀ ਖਾਮੀ ਸਾਹਮਣੇ ਆਈ ਹੈ।
Also Read : ਫਿਰੋਜ਼ਪੁਰ ਰੈਲੀ ‘ਚ ਨਹੀਂ ਜਾਣਗੇ PM ਮੋਦੀ, ਹੁਸੈਨੀਵਾਲ ਬਾਰਡਰ ਤੋਂ ਹੀ ਦਿੱਲੀ ਲਈ ਹੋਏ ਰਵਾਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਤਕਰੀਬਨ 15-20 ਮਿੰਟ ਤੱਕ ਫਲਾਈਓਵਰ ‘ਤੇ ਰੁਕਣਾ ਪਿਆ। ਜਿੱਥੇ ਪ੍ਰਦਰਸ਼ਨਕਾਰੀਆਂ ਨੇ ਜਾਮ ਲਗਾਇਆ ਸੀ। ਕੇਂਦਰੀ ਗ੍ਰਹਿ ਮੰਤਰਾਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸੇ ਕਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਵਿਚ ਜਾਣ ਦੀ ਬਜਾਏ ਵਾਪਸ ਪਰਤ ਗਏ। ਤੁਹਾਨੂੰ ਦੱਸ ਦਈਏ ਕਿ ਗ੍ਰਹਿ ਮੰਤਰੀ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ।



