ਗਰਮੀ ਦੇ ਕਹਿਰ ਤੋਂ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ, ਹਨੇਰੀ ਚੱਲਣ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪਿਛਲੇ ਦਿਨਾਂ ‘ਚ ਲਗਾਤਾਰ ਪੈ ਰਹੀ ਭਾਰੀ ਗਰਮੀ ਤੋਂ ਲੋਕਾਂ ਨੂੰ ਕੁੱਝ ਰਾਹਤ ਮਿਲ ਸਕਦੀ ਹੈ। ਦਰਅਸਲ ਭਾਰਤੀ ਮੌਸਮ ਵਿਭਾਗ ਨੇ ਉੱਤਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪਿਛਲੇ ਦਿਨਾਂ ‘ਚ ਲਗਾਤਾਰ ਪੈ ਰਹੀ ਭਾਰੀ ਗਰਮੀ ਤੋਂ ਲੋਕਾਂ ਨੂੰ ਕੁੱਝ ਰਾਹਤ ਮਿਲ ਸਕਦੀ ਹੈ। ਦਰਅਸਲ ਭਾਰਤੀ ਮੌਸਮ ਵਿਭਾਗ ਨੇ ਉੱਤਰ ਭਾਰਤ ਵਿਚ ਅੱਜ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿਚ ਗਿਰਾਵਟ ਆਉਣ ਦੀ ਉਮੀਦ ਜਤਾਈ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅੱਜ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿਚ ਬਾਰਸ਼ ਹੋ ਸਕਦੀ ਹੈ ਜਿਸ ਕਰਕੇ ਗਰਮੀ ਦੇ ਕਹਿਰ ਨਾਲ ਜੂਝ ਰਹੇ ਲੋਕਾਂ ਨੂੰ ਸੁੱਖ ਦਾ ਸਾਂਹ ਮਿਲ ਸਕਦਾ ਹੈ।

ਖਬਰ ਏਜੰਸੀ ਏਐਨਆਈ ਦੇ ਟਵੀਟ ਅਨੁਸਾਰ ਮੌਸਮ ਵਿਭਾਗ ਦੇ ਵਿਗਿਆਨਿਕ ਨਰੇਸ਼ ਕੁਮਾਰ ਨੇ ਕਿਹਾ ਹੈ ਕਿ ”ਗਰਮੀ ਦੀ ਤੀਬਰਤਾ ਅੱਜ ਤੋਂ ਘੱਟਣ ਦੀ ਸੰਭਾਵਨਾ ਹੈ ਕਿਉਂਕਿ ਪੱਛਮੀ ਗੜਬੜੀ ਦੇ ਕਾਰਨ ਪੱਛਮੀ ਹਿਮਾਲਿਅਨ ਖੇਤਰ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਹਵਾਵਾਂ ਦੇ ਨਤੀਜੇ ਵਜੋਂ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿਚ ਬਾਰਿਸ਼ ਹੋ ਸਕਦੀ ਹੈ”।  ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ-ਤਿੰਨ ਦਿਨਾਂ ਦੌਰਾਨ ਉੱਤਰ ਪੱਛਮ, ਮੱਧ ਅਤੇ ਪੱਛਮੀ ਭਾਰਤ ਦਾ ਵੱਧ ਤੋਂ ਵੱਧ ਤਾਪਮਾਨ ਤਿੰਨ-ਚਾਰ ਡਿਗਰੀ ਸੈਲਸੀਅਸ ਘੱਟ ਜਾਵੇਗਾ ਜਿਸ ਕਰਕੇ ਹਨੇਰੀ ਆਉਣ ਨਾਲ ਬਾਰਿਸ਼ ਪੈਣ ਦੀ ਵੀ ਸੰਭਾਵਨਾ ਹੈ। ਦੱਸ ਦਈਏ ਕਿ ਉੱਤਰ ਅਤੇ ਮੱਧ ਭਾਰਤ ਵਿਚ ਤਾਪਮਾਨ ਪਿਛਲੇ ਚਾਰ-ਪੰਜ ਦਿਨਾਂ ਤੋਂ 47 ਡਿਗਰੀ ਦੇ ਆਸ-ਪਾਸ ਰਿਹਾ ਹੈ। ਰਾਜਸਥਾਨ ਦੇ ਚੇਰੂ ਜਿਲ੍ਹੇ ਵਿਚ ਤਾਂ ਮੰਗਲਵਾਰ ਨੂੰ ਤਾਪਮਾਨ 50 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ ਜੋ ਕਿ ਬੁੱਧਵਾਰ ਨੂੰ 49.6 ਡਿਗਰੀ ਸੀ।ਉੱਥੇ ਹੀ ਬਠਿੰਡਾ ਜਿਲ੍ਹੇ ਦਾ ਤਾਪਮਾਨ 47.5 ਡਿਗਰੀ ਸੈਲਸੀਅਸ ਅਤੇ ਰਾਜਧਾਨੀ ਦਿੱਲੀ ਵਿਚ ਪਾਰਾ 47.2 ਡਿਗਰੀ ਸੈਲਸੀਅਸ ਰਿਹਾ ਸੀ ਜਿਸ ਕਰਕੇ ਗਰਮੀ ਨੇ ਲੋਕਾਂ ਨੂੰ ਪਸੀਨੋ-ਪਸੀਨੀ ਕਰ ਰੱਖਿਆ ਹੈ।ਖੈਰ ਬਾਰਿਸ਼ ਹੋਣ ਨਾਲ ਲੋਕਾਂ ਨੂੰ ਗਰਮੀ ਅਤੇ ਲੂ ਦੀਆਂ ਗਰਮ ਹਵਾਵਾਂ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

Leave a Reply

Your email address will not be published. Required fields are marked *