ਕਹਿਰ ਢਾਅ ਰਿਹਾ ਜੂਨ ਮਹੀਨਾ, ਹਾਲੇ ਹੋਰ ਵਧੇਗੀ ਗਰਮੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, ਬਿਜਲੀ ਕੱਟ ਕੱਢ ਰਹੇ ਵੱਟ 

Weather Update : ਪੰਜਾਬ ਵਿਚ ਗਰਮੀ ਦਾ ਕਹਿਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ।…

Weather Update : ਪੰਜਾਬ ਵਿਚ ਗਰਮੀ ਦਾ ਕਹਿਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਵਿੱਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹੇ 42 ਡਿਗਰੀ ਨੂੰ ਪਾਰ ਕਰ ਰਹੇ ਹਨ, 10 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ। ਹਾਲਾਂਕਿ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਤਾਪਮਾਨ ਆਮ ਦਿਨਾਂ ਨਾਲੋਂ 6.6 ਡਿਗਰੀ ਵੱਧ ਹੈ।
 
ਬਿਜਲੀ ਕੱਟ ਕੱਢ ਰਹੇ ਵੱਟ
ਉਧਰ, ਝੋਨੇ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਬਿਜਲੀ ਦੀ ਮੰਗ ਕਾਫੀ ਵਧ ਗਈ ਹੈ। ਬਿਜਲੀ ਦੀ ਮੰਗ 15425 ਮੈਗਾਵਾਟ ਤੱਕ ਪਹੁੰਚ ਗਈ, ਜਦੋਂ ਕਿ ਪਿਛਲੇ ਸਾਲ ਇਹ ਮੰਗ 9051 ਮੈਗਾਵਾਟ ਸੀ। ਇਸ ਦੇ ਨਾਲ ਹੀ ਰੋਪੜ ਯੂਨਿਟ ਵੀ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਇਸ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ। ਗਰਮੀ ਕਾਰਨ ਜਿਵੇਂ ਜਿਵੇਂ ਬਿਜਲੀ ਦੀ ਮੰਗ ਵੱਧ ਰਹੀ ਹੈ, ਉਵੇਂ ਉਵੇਂ ਬਿਜਲੀ ਕੱਟਾਂ ਤੋਂ ਵੀ ਲੋਕ ਸਤਾਏ ਹੋਏ ਹਨ। ਆਮ ਲੋਕਾਂ ਲਈ ਬਿਜਲੀ ਕੱਟਾਂ ਨੇ ਪਰੇਸ਼ਾਨੀ ਵਧਾ ਦਿੱਤੀ ਹੈ। ਗਰਮੀ ਵਿਚ ਫਾਲਟ ਆਉਣ ਕਾਰਨ ਵੀ ਪੰਜਾਬ ਦੇ ਕਈ ਇਲਾਕਿਆਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਰਹੀ।

17 ਜ਼ਿਲ੍ਹਿਆਂ ਵਿਚ ਹੀਟ ਵੇਵ ਤੇ ਗਰਮੀ ਦਾ ਅਲਰਟ
ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਗਰਮੀ ਦਾ ਔਰੇਂਜ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਜਦੋਂਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਮੌਸਮ ਵਿਭਾਗ ਨੇ ਲੁਧਿਆਣਾ ਅਤੇ ਪਟਿਆਲਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦਰਜ ਕੀਤੇ ਗਏ ਹਨ।

ਫਾਜ਼ਿਲਕਾ ਰਿਹਾ ਸਭ ਤੋਂ ਗਰਮ

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਾਜ਼ਿਲਕਾ ਵਿੱਚ 47.1 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ 44.4 ਡਿਗਰੀ, ਲੁਧਿਆਣਾ 44.3 ਡਿਗਰੀ, ਪਟਿਆਲਾ 45.1 ਡਿਗਰੀ, ਗੁਰਦਾਸਪੁਰ 46.5 ਡਿਗਰੀ, ਐਸ.ਬੀ.ਐਸ.ਨਗਰ 42.8 ਡਿਗਰੀ, ਫਰੀਦਕੋਟ 44.7 ਡਿਗਰੀ, ਫ਼ਿਰੋਜ਼ਪੁਰ 42.9 ਡਿਗਰੀ, ਜਲੰਧਰ 42.1 ਡਿਗਰੀ, ਮੋਹਾਲੀ 4.34 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ‘ਚ ਤਾਪਮਾਨ ‘ਚ ਘੱਟੋ-ਘੱਟ 0.3 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 4.6 ਡਿਗਰੀ ਜ਼ਿਆਦਾ ਹੈ।

Leave a Reply

Your email address will not be published. Required fields are marked *