ਦੰਗਲ ਫਿਲਮ ਦੀ ਅਦਾਕਾਰਾ ਉਤੇ ਟੁੱਟਿਆ ਦੁੱਖਾਂ ਦਾ ਪਹਾੜ

National News : ਆਮਿਰ ਖਾਨ ਦੀ ਦੰਗਲ ਫਿਲਮ ਵਿਚ ਕੰਮ ਕਰਨ ਵਾਲੀ ਅਭਿਨੇਤਰੀ ਜ਼ਾਇਰਾ ਵਸੀਮ ਉਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜ਼ਾਇਰਾ ਨੇ ਖੁਦ…

National News : ਆਮਿਰ ਖਾਨ ਦੀ ਦੰਗਲ ਫਿਲਮ ਵਿਚ ਕੰਮ ਕਰਨ ਵਾਲੀ ਅਭਿਨੇਤਰੀ ਜ਼ਾਇਰਾ ਵਸੀਮ ਉਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜ਼ਾਇਰਾ ਨੇ ਖੁਦ ਆਪਣੇ ਐਕਸ ਅਕਾਊਂਟ ਯਾਨੀ ਟਵਿੱਟਰ ਉਤੇ ਇਕ ਪੋਸਟ ਸ਼ੇਅਰ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ। ਦਰਅਸਲ, ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਅਦਾਕਾਰੀ ਦੀ ਦੁਨੀਆ ਨੂੰ ਅਲਵਿਦਾ ਕਹਿ ਚੁੱਕੀ ਜ਼ਾਇਰਾ ਵੱਲੋਂ ਆਪਣੇ ਪਿਤਾ ਲਈ ਸੋਸ਼ਲ ਮੀਡੀਆ ਉਤੇ ਸ਼ੇਅਰ ਕੀਤੀ ਗਈ ਪੋਸਟ ਵਾਇਰਲ ਹੋ ਰਹੀ ਹੈ।
ਇਸ ਮੌਕੇ ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, ਮੇਰੇ ਪਿਤਾ ਜ਼ਾਹਿਦ ਵਸੀਮ ਦਾ ਦੇਹਾਂਤ ਹੋ ਗਿਆ ਹੈ। ਕਿਰਪਾ ਕਰ ਕੇ ਉਨ੍ਹਾਂ ਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਰੱਖੋ ਅਤੇ ਅੱਲ੍ਹਾ ਅੱਗੇ ਅਰਦਾਸ ਕਰੋ ਕਿ ਉਹ ਉਨ੍ਹਾਂ ਦੀਆਂ ਗਲਤੀਆਂ ਨੂੰ ਮਾਫ਼ ਕਰਨ, ਉਨ੍ਹਾਂ ਦੀ ਕਬਰ ਨੂੰ ਸ਼ਾਂਤ ਕਰਨ, ਉਨ੍ਹਾਂ ਨੂੰ ਤਸੀਹੇ ਤੋਂ ਬਚਾਵੇ, ਉਨ੍ਹਾਂ ਦੀ ਅਗਲੀ ਯਾਤਰਾ ਨੂੰ ਆਸਾਨ ਬਣਾਵੇ ਅਤੇ ਉਨ੍ਹਾਂ ਨੂੰ ਜਨਾਹ ਅਤੇ ਮਗਹਿਰਾ ਦਾ ਉੱਚਾ ਦਰਜਾ ਪ੍ਰਦਾਨ ਕਰੇ।
ਦੱਸ ਦੇਈਏ ਕਿ ਜ਼ਾਇਰਾ ਵਸੀਮ ਨੇ ਮਸ਼ਹੂਰ ਫਿਲਮ ਦੰਗਲ ਵਿਚ ਕੰਮ ਕੀਤਾ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਬੇਹੱਦ ਸਲਾਹਿਆ ਗਿਆ। ਇਸ ਤੋਂ ਇਲਾਵਾ ਜ਼ਾਇਰਾ ਵਸੀਮ ਨੇ ਸੀਕ੍ਰੇਟ ਸੁਪਰਸਟਾਰ ਅਤੇ ਦਿ ਸਕਾਈ ਇਜ਼ ਪਿੰਕ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮੀ ਦੁਨੀਆ ਤੋਂ ਦੂਰੀ ਬਣਾ ਲਈ।

Leave a Reply

Your email address will not be published. Required fields are marked *