ਭਾਰਤ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਹੋਈ 10 ਹਜ਼ਾਰ ਤੋਂ ਵੀ ਪਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕਹਿਰ ਮਚਾਇਆ ਹੋਇਆ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕਹਿਰ ਮਚਾਇਆ ਹੋਇਆ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਖਬਰ ਲਿਖੇ ਜਾਣ ਤੱਕ ਪੂਰੇ ਦੇਸ਼ ਵਿਚੋਂ ਕੋਰੋਨਾ ਦੇ ਮਾਮਲੇ ਵੱਧ ਕੇ 10 ਹਜ਼ਾਰ ਨੂੰ ਵੀ ਪਾਰ ਕਰ ਚੁੱਕੇ ਹਨ ਜਦਕਿ ਮਰਨ ਵਾਲਿਆਂ ਦੀ ਸੰਖਿਆ ਵੀ 300 ਤੋਂ ਜਿਆਦਾ ਹੋ ਚੁੱਕੀ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 1211 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 31 ਮਰੀਜ਼ਾਂ ਨੇ ਦਮ ਤੋੜਿਆ ਹੈ ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10,363 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 339 ਤੱਕ ਪਹੁੰਚ ਗਿਆ ਹੈ। ਹੁਣ ਤੱਕ 1035 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ ਜਿਸ ਕਰਕੇ ਐਕਟੀਵ ਮਾਮਲੇ 8988 ਹੋ ਗਏ ਹਨ। ਪਿਛਲੇ ਕੁੱਝ ਦਿਨਾਂ ਤੋਂ ਭਾਰਤ ਵਿਚ ਕੋਰੋਨਾ ਦੇ ਮਾਮਲੇ ਬੜੀ ਤੇਜ਼ੀ ਨਾਲ ਵਧੇ ਹਨ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਕੋਰੋਨਾ ਦੀ ਲੜੀ ਦੇ ਸੰਕਰਮਨ ਨੂੰ ਤੋੜਨ ਲਈ ਪੂਰੇ ਦੇਸ਼ ਵਿਚ ਕੀਤੇ ਗਏ 21 ਦਿਨਾਂ ਦੇ ਲਾਕਡਾਊਨ ਦਾ ਅੱਜ ਆਖਰੀ ਦਿਨ ਹੈ।

ਅੱਜ ਸਵੇਰੇ 10 ਵਜੇ ਦੇਸ਼ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਦੇਸ਼ ਵਿਚ ਲਾਕਡਾਊਨ ਵਧਾਉਣ ਨੂੰ ਲੈ ਕੇ ਕੋਈ ਵੱਡਾ ਐਲਾਨ ਕਰ ਸਕਦੇ ਹਨ ਹਾਲਾਂਕਿ ਇਸ ਬਾਰੇ ਅਜੇ ਕੁੱਝ ਸਪੱਸ਼ਟ ਨਹੀਂ ਹੈ ਪਰ ਦੇਸ਼ ਦੇ ਜਿਆਦਾਤਰ ਸੂਬਿਆਂ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਵਿਚ ਲਾਕਡਾਊਨ ਵਧਾਉਣ ਲਈ ਅਪੀਲ ਕਰ ਚੁੱਕੇ ਹਨ ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਅੱਜ ਖਤਮ ਹੋ ਰਹੇ ਲਾਕਡਾਊਨ ਨੂੰ ਅੱਗੇ ਵਧਾ ਸਕਦੇ ਹਨ।

Leave a Reply

Your email address will not be published. Required fields are marked *