ਗੁਆਂਢੀ ਮੁਲਕ ਪਾਕਿਸਤਾਨ ਵੀ ਝੇਲ ਰਿਹਾ ਹੈ ਕੋਰੋਨਾ ਦਾ ਕਹਿਰ, ਜਾਣੋ ਕੀ ਹੈ ਤਾਜ਼ਾ ਹਾਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲਿਆ ਹੋਇਆ ਹੈ। ਉੱਥੇ ਹੀ ਚੀਨ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲਿਆ ਹੋਇਆ ਹੈ। ਉੱਥੇ ਹੀ ਚੀਨ ਦਾ ਗੁਆਂਢੀ ਮੁਲਕ ਅਤੇ ਸਦਾਬਾਹਰ ਦੋਸਤ ਪਾਕਿਸਤਾਨ ਵੀ ਕੋਰੋਨਾ ਦੇ ਕਹਿਰ ਤੋਂ ਬੱਚ ਨਹੀਂ ਪਾਇਆ ਹੈ। ਪਾਕਿਸਤਾਨ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 66 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ 1400 ਦੇ ਕਰੀਬ ਵੱਧ ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।

ਮੀਡੀਆ ਰਿਪੋਰਟਾਂ ਅਨੁਸਾਰ ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ 2429 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 78 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 66,547 ਹੋ ਗਈ ਹੈ ਜਦਕਿ ਮ੍ਰਿਤਕਾਂ ਦਾ ਅੰਕੜਾ 1395 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 24,131 ਮਰੀਜ਼ ਇਲਾਜ਼ ਤੋਂ ਬਾਅਦ ਸਿਹਤਯਾਬ ਵੀ ਹੋ ਚੁੱਕੇ ਹਨ। ਪਾਕਿਸਤਾਨ ਦੇ ਸਿੰਧ ਸੂਬੇ ਵਿਚੋਂ ਕੋਰੋਨਾ ਦੇ ਸੱਭ ਤੋਂ ਵੱਧ 26,113 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵ ਪੰਜਾਬ ਵਿਚ 24,104, ਖੈਬਰ ਪਖਤੂਨਵਾ ਵਿਚ 9,067, ਬਲੂਚਿਸਤਾਨ ਵਿਚ 4,087, ਇਸਲਾਮਾਬਾਦ ਵਿਚ 2,192, ਗਿਲਗਿਤ-ਬਾਲਟਿਸਤਾਨ ਵਿਚ 660 ਅਤੇ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਵਿਚੋਂ 234 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਪਾਕਿਸਤਾਨ ਵਿਚ ਕੋਰੋਨਾ ਟੈਸਟਿੰਗ ਦੀ ਰਫ਼ਤਾਰ ਕਾਫੀ ਘੱਟ ਵਿਖਾਈ ਦੇ ਰਹੀ ਹੈ। ਰਿਪੋਰਟਾਂ ਮੁਤਾਬਕ ਦੇਸ਼ ਵਿਚ ਹੁਣ ਤੱਕ 5,32,037 ਸੈਂਪਲਾਂ ਦੀ ਹੀ ਜਾਂਚ ਹੋ ਪਾਈ ਹੈ ਜਿਨ੍ਹਾਂ ਵਿਚੋਂ 12,020 ਸੈਂਪਲਾਂ ਦੀ ਟੈਸਟਿੰਗ ਬੀਤੇ ਸ਼ੁੱਕਰਵਾਰ ਕੀਤੀ ਗਈ ਹੈ। ਉੱਥੇ ਹੀ ਕੋਰੋਨਾ ਸੰਕਟ ਨਾਲ ਨਜਿੱਠਣ ਲੀ ਬ੍ਰਿਟੇਨ ਨੇ ਪਾਕਿਸਤਾਨ ਨੂੰ 43 ਲੱਖ 90 ਹਜ਼ਾਰ ਪਾਊਂਡ ਦੀ ਆਰਥਿਕ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਹੈ।

Leave a Reply

Your email address will not be published. Required fields are marked *