ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਜਿੱਥੇ ਇਕ ਪਾਸੇ ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿਚ ਵੀ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬੀਤੇ ਦਿਨ ਸੂਬੇ ਵਿਚੋਂ 11 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 1 ਕੋਰੋਨਾ ਪੀੜਤ ਨੇ ਦਮ ਤੋੜ ਦਿੱਤਾ ਹੈ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 197 ਪਹੁੰਚ ਗਈ ਹੈ ਜਦਕਿ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ।
ਪੰਜਾਬ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੇ ਦਿਨ ਸ਼ਾਹੀ ਸ਼ਹਿਰ ਪਟਿਆਲਾ ਤੋਂ 3 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਉੱਥੇ ਹੀ ਪਠਾਨਕੋਟ ਵਿਚ ਵੀ 2 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ ਜਲੰਧਰ ਵਿਚ ਸੱਭ ਤੋਂ ਜਿਆਦਾ 6 ਮਰੀਜ਼ਾਂ ਦੀ ਜਾਂਚ ਰਿਪੋਰਟ ਕੋਰੋਨਾ ਨਾਲ ਪਾਜ਼ੀਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਦੇ ਪਹਿਲੇ ਕੋਰੋਨਾ ਪੀੜਤ ਦੀ ਮੌਤ ਵੀ ਹੋ ਚੁੱਕੀ ਹੈ। ਸੂਬੇ ਵਿਚੋਂ ਹੁਣ ਤੱਕ 5524 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 197 ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਦਕਿ 4727 ਕੋਰੋਨਾ ਮਰੀਜ਼ ਦੀ ਰਿਪੋਰਟ ਨੈਗਟੀਵ ਪਾਈ ਗਈ ਹੈ। ਉੱਥੇ ਹੀ 600 ਮਰੀਜ਼ਾਂ ਦੀ ਰਿਪੋਰਟ ਆਉਣ ਦਾ ਅਜੇ ਇੰਤਜ਼ਾਰ ਹੈ। ਕੁੱਲ ਕੋਰੋਨਾ ਦੇ ਮਰੀਜ਼ਾਂ ਵਿਚੋਂ 29 ਠੀਕ ਹੋ ਚੁੱਕੇ ਹਨ ਅਤੇ 14 ਦੀ ਮੌਤ ਹੋ ਚੁੱਕੀ ਹੈ ਜਿਸ ਨਾਲ ਐਕਟੀਵ ਕੇਸਾਂ ਦੀ ਗਿਣਤੀ 154 ਹੋ ਗਈ ਹੈ।
ਕਿੱਥੋਂ-ਕਿੰਨੇ ਮਾਮਲੇ ਆਏ ਸਾਹਮਣੇ
ਮੁਹਾਲੀ – ਕੁੱਲ ਕੇਸ – 56, ਠੀਕ ਹੋਏ – 6, ਮੌਤਾਂ – 2
ਜਲੰਧਰ – ਕੁੱਲ ਕੇਸ – 31, ਠੀਕ ਹੋਏ -4, ਮੌਤਾਂ- 2
ਪਠਾਨਕੋਟ- ਕੁੱਲ ਕੇਸ-24, ਠੀਕ ਹੋਏ-0, ਮੌਤਾਂ-1
ਨਵਾਂਸ਼ਹਿਰ- ਕੁੱਲ ਕੇਸ- 19, ਠੀਕ ਹੋਏ-15, ਮੌਤਾਂ-1
ਅੰਮ੍ਰਿਤਸਰ- ਕੁੱਲ ਕੇਸ-11, ਠੀਕ ਹੋਏ- 0, ਮੌਤਾਂ-2
ਲੁਧਿਆਣਾ- ਕੁੱਲ ਕੇਸ-11, ਠੀਕ ਹੋਏ-1, ਮੌਤਾਂ-2
ਮਾਨਸਾ- ਕੁੱਲ ਕੇਸ-11, ਠੀਕ ਹੋਏ-0, ਮੌਤਾਂ-0
ਹੁਸ਼ਿਆਰਪੁਰ- ਕੁੱਲ ਕੇਸ-7, ਠੀਕ ਹੋਏ-2, ਮੌਤਾਂ-1
ਮੋਗਾ- ਕੁੱਲ ਕੇਸ-4, ਠੀਕ ਹੋਏ-0, ਮੌਤਾਂ-0
ਫਰੀਦਕੋਟ- ਕੁੱਲ ਕੇਸ-3, ਠੀਕ ਹੋਏ-0, ਮੌਤਾਂ-0
ਰੋਪੜ- ਕੁੱਲ ਕੇਸ-3, ਠੀਕ ਹੋਏ-0, ਮੌਤਾਂ-1
ਪਟਿਆਲਾ-ਕੁੱਲ ਕੇਸ-6, ਠੀਕ ਹੋਏ-1, ਮੌਤਾਂ-0
ਸੰਗਰੂਰ ਕੁੱਲ ਕੇਸ-3, ਠੀਕ ਹੋਏ-0, ਮੌਤਾਂ-0
ਬਰਨਾਲਾ ਕੁੱਲ ਕੇਸ-2, ਠੀਕ ਹੋਏ- 0, ਮੌਤਾਂ-1
ਫਤਿਹਗੜ੍ਹ ਸਾਹਿਬ ਕੁੱਲ ਕੇਸ-2, ਠੀਕ ਹੋਏ-0, ਮੌਤਾਂ-0
ਕਪੂਰਥਲਾ-ਕੁੱਲ ਕੇਸ-2, ਠੀਕੋ ਹੋਏ-0, ਮੌਤਾਂ-0
ਸ੍ਰੀ ਮੁਕਤਸਰ ਸਾਹਿਬ ਕੁੱਲ ਕੇਸ-1, ਠੀਕ ਹੋਏ-0, ਮੌਤਾਂ-0
ਗੁਰਦਾਸਪੁਰ- ਕੁੱਲ ਕੇਸ-1, ਠੀਕ ਹੋਏ-0, ਮੌਤਾਂ-1
ਕੁੱਲ ਕੇਸ-197, ਠੀਕ ਹੋਏ-29, ਮੌਤਾਂ-14

