ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਨੇ ਇਕ ਲੱਖ ਦਾ ਅੰਕੜਾ ਕੀਤਾ ਪਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਕੋਰੋਨਾ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਕੋਰੋਨਾ ਦੇ ਕੇਸਾਂ ਦੀ ਗਿਣਤੀ ਦੇਸ਼ ਵਿਚ ਤੇਜ਼ੀ ਨਾਲ ਵੱਧ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਕੋਰੋਨਾ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਕੋਰੋਨਾ ਦੇ ਕੇਸਾਂ ਦੀ ਗਿਣਤੀ ਦੇਸ਼ ਵਿਚ ਤੇਜ਼ੀ ਨਾਲ ਵੱਧ ਰਹੀ ਹੈ। ਖਬਰ ਲਿਖੇ ਜਾਣ ਤੱਕ ਭਾਰਤ ਵਿਚ ਕੋਰੋਨਾ ਦੇ ਮਾਮਲੇ 1 ਲੱਖ ਨੂੰ ਵੀ ਪਾਰ ਕਰ ਚੁੱਕੇ ਹਨ ਜਦਕਿ ਮਰਨ ਵਾਲਿਆਂ ਦਾ ਅੰਕੜਾ 3100 ਤੋਂ ਵੀ ਜ਼ਿਆਦਾ ਹੋ ਚੁੱਕਿਆ ਹੈ। ਉੱਥੇ ਹੀ ਹੁਣ ਤੱਕ 39 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 4970 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 134 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ ਜਿਸ ਨਾਲ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 101,139 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 3163 ਤੱਕ ਪਹੁੰਚ ਗਿਆ ਹੈ। ਉੱਥੇ ਹੀ 39,174 ਕੋਰੋਨਾ ਦੇ ਮਰੀਜ਼ ਇਸ ਮਹਾਮਾਰੀ ਤੋਂ ਜੰਗ ਜਿੱਤ ਕੇ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 58,802 ਹੋ ਗਈ ਹੈ। ਦੇਸ਼ ਦਾ ਮਹਾਰਾਸ਼ਟਰ ਸੂਬਾ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਇੱਥੇ ਕੋਰੋਨਾ ਦੇ ਮਾਮਲੇ 35,058 ਹੋ ਗਏ ਹਨ ਅਤੇ 1249 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਨੰਬਰ ਉੱਤੇ ਤਾਮਿਲਨਾਡੂ ਆਉਂਦਾ ਹੈ ਇੱਥੇ ਕੋਰੋਨਾ ਦੇ ਕੇਸਾਂ ਦੀ ਸੰਖਿਆ 11,760 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 81 ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਗੁਜਰਾਤ ਵਿਚ ਕੋਰੋਨਾ ਦੇ ਕੁੱਲ ਕੇਸ 11,745 ਤੱਕ ਪਹੁੰਚ ਗਏ ਹਨ ਅਤੇ 694 ਲੋਕਾਂ ਦੀ ਜਾਨ ਜਾ ਚੁੱਕੀ ਹੈ। ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲੇ 10,054 ਹੋ ਚੁੱਕੇ ਹਨ ਅਤੇ ਹੁਣ ਤੱਕ 168 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ।

Leave a Reply

Your email address will not be published. Required fields are marked *