ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਭਾਰਤ ਵਿਚ ਵੀ ਕੋਰੋਨਾ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦਾ ਅੰਕੜਾ 13 ਹਜ਼ਾਰ ਨੂੰ ਪਾਰ ਕਰ ਗਿਆ ਹੈ ਜਦਕਿ 430 ਤੋਂ ਵੱਧ ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।
#COVID19: 1007 positive cases & 23 deaths have been reported in the last 24 hours. https://t.co/otTaYSLC4d
— ANI (@ANI) April 17, 2020
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 1007 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 23 ਹੋਰ ਮੌਤਾਂ ਹੋਈਆਂ ਹਨ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 13,387 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਗਿਣਤੀ 437 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 1749 ਕੋਰੋਨਾ ਦੇ ਮਰੀਜ਼ ਠੀਕ ਵੀ ਹੋਏ ਹਨ ਜਿਸ ਨਾਲ ਐਕਟੀਵ ਕੇਸਾਂ ਦੀ ਗਿਣਤੀ 11,201 ਹੋ ਗਈ ਹੈ। ਪੂਰੇ ਦੇਸ਼ ਵਿਚ ਲਾਕਡਾਊਨ ਦੇ ਦੂਜੇ ਫ਼ੇਜ਼ ਦਾ ਅੱਜ ਤੀਜਾ ਦਿਨ ਹੈ ਪਰ ਕੋਰੋਨਾ ਦੇ ਮਾਮਲੇ ਹਰ ਦਿਨ ਵੱਧ ਰਹੇ ਹਨ। ਕੋਰੋਨਾ ਮਹਾਮਾਰੀ ਉੱਤੇ ਚਰਚਾ ਕਰਨ ਲਈ ਅੱਜ ਗਰੁੱਪ ਆਫ ਮਿਨਿਸਟਰਜ਼ ਦੀ ਬੈਠਕ ਹੋਵੇਗੀ ਜਿਸ ਦੀ ਅਗਵਾਈ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧ ਕਰਨਗੇ। ਇਸ ਬੈਠਕ ਸੀਡੀਐਸ ਜਨਰਲ ਬਿਪਿਨ ਰਾਵਤ ਵੀ ਹਾਜ਼ਰ ਰਹਿਣਗੇ। ਉੱਥੇ ਹੀ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਵੀ ਸਵੇਰੇ 10 ਵਜੇ ਇਕ ਪ੍ਰੈਸ ਕਾਨਫਰੰਸ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਉਹ ਕੋਰੋਨਾ ਸੰਕਟ ਤੋਂ ਅਰਥਵਿਵਸਥਾ ਨੂੰ ਬਚਾਉਣ ਲਈ ਅੱਜ ਫਿਰ ਕੋਈ ਵੱਡਾ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ 27 ਮਾਰਚ ਨੂੰ ਵੀ ਅਜਿਹਾ ਹੀ ਐਲਾਨ ਕੀਤਾ ਸੀ।
