ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਆਪਣਾ ਪ੍ਰਕੋਪ ਲਗਾਤਾਰ ਵਿਖਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਮਾਮਲੇ 46 ਹਜ਼ਾਰ ਨੂੰ ਵੀ ਪਾਰ ਕਰ ਗਏ ਹਨ ਜਦਕਿ ਮਰਨ ਵਾਲਿਆਂ ਦਾ ਅੰਕੜਾ 1500 ਤੋਂ ਜਿਆਦਾ ਹੋ ਗਿਆ ਹੈ।
3900 #COVID19 cases & 195 deaths have been reported in the last 24 hours, the largest spike till now in both: Ministry of Health and Family Welfare https://t.co/Wi2KQBflAr
— ANI (@ANI) May 5, 2020
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚੋਂ 3900 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਦਕਿ 195 ਕੋਰੋਨਾ ਮਰੀਜ਼ਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 46,433 ਹੋ ਗਈ ਹੈ ਜਦਕਿ ਮਰਨ ਵਾਲਿਆਂ ਦੀ ਸੰਖਿਆ 1568 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 12,727 ਕੋਰੋਨਾ ਦੇ ਮਰੀਜ਼ ਠੀਕ ਵੀ ਹੋਏ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 32,134 ਰਹਿ ਗਈ ਹੈ। ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਰਥਿਕ ਰਾਜਧਾਨੀ ਮੁੰਬਈ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ 349 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕੁੱਲ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ 4898 ਤੱਕ ਜਾ ਪਹੁੰਚਿਆ ਹੈ ਅਤੇ ਹੁਣ ਤੱਕ 64 ਕੋਰੋਨਾ ਪੀੜਤਾਂ ਦੀ ਮੌਤ ਵੀ ਹੋ ਚੁੱਕੀ ਹੈ। ਉੱਥੇ ਹੀ ਮੁੰਬਈ ਵਿਚ ਪਿਛਲੇ ਇਕ ਦਿਨ ਅੰਦਰ 510 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 18 ਮਰੀਜ਼ਾਂ ਦੀ ਮੌਤ ਹੋਈ ਹੈ ਜਿਸ ਨਾਲ ਮ੍ਰਿਤਕਾ ਦਾ ਅੰਕੜਾ 361 ਅਤੇ ਪੀੜਤ ਮਰੀਜ਼ਾਂ ਦੀ ਗਿਣਤੀ 9310 ਹੋ ਗਈ ਹੈ ਜੇਕਰ ਪੂਰੇ ਮਹਾਰਾਸ਼ਟਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਕੋਰੋਨਾ ਦੇ ਮਾਮਲੇ 14 ਹਜ਼ਾਰ ਨੂੰ ਵੀ ਪਾਰ ਕਰ ਗਏ ਹਨ ਜਦਕਿ 583 ਕੋਰੋਨਾ ਮਰੀਜ਼ ਆਪਣੀ ਜਾਨ ਗਵਾ ਚੁੱਕੇ ਹਨ।
