ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਦਾ ਗੁਆਂਢੀ ਮੁਲਕ ਪਾਕਿਸਤਾਨ ਵੀ ਕੋਰੋਨਾ ਦਾ ਸ਼ਿਕਾਰ ਹੋ ਰਿਹਾ ਹੈ। ਪਾਕਿਸਤਾਨ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 2 ਲੱਖ ਦਾ ਅੰਕੜਾ ਪਾਰ ਕਰ ਚੁੱਕੀ ਹੈ। ਜਦਕਿ ਮਰਨ ਵਾਲਿਆਂ ਦੀ ਸੰਖਿਆ 4 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 92 ਹਜ਼ਾਰ ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪਾਕਿਸਤਾਨ ਦੇ ਰਾਸ਼ਟਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 4,072 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 83 ਲੋਕਾਂ ਦੀ ਜਾਨ ਗਈ ਹੈ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 202,955 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 4,118 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 92,624 ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 106,213 ਹੋ ਗਈ ਹੈ। ਇਨ੍ਹਾਂ ਵਿਚੋਂ ਵੀ 2,805 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਾਕਿਸਤਾਨ ਵਿਚ ਹੁਣ ਤੱਕ ਕੇਵਲ 1,239,153 ਕੋਰੋਨਾ ਦੇ ਟੈਸਟ ਕੀਤੇ ਗਏ ਹਨ। ਪਾਕਿਸਤਾਨ ਦਾ ਪੰਜਾਬ ਪ੍ਰਾਂਤ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਇੱਥੇ ਹੁਣ ਤੱਕ 74,202 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਖੈਬਰ ਪਖਤੂਨਵਾ ਤੋਂ 25,380, ਇਸਲਾਮਾਬਾਦ ਤੋਂ 12,395, ਬਲੂਚਿਸਤਾਨ ਤੋਂ 10,261,ਗਿਲਗਿਤ ਬਾਲਟਿਸਤਾਨ ਤੋਂ 1423 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ 1,027 ਮਾਮਲੇ ਸਾਹਮਣੇ ਆ ਚੁੱਕੇ ਹਨ।
