ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਦੇ ਮਾਮਲਿਆਂ ‘ਚ ਨਿਰੰਤਰ ਇਜ਼ਾਫਾ ਹੋ ਰਿਹਾ ਹੈ। ਬੀਤੇ ਦਿਨ ਸੂਬੇ ਵਿਚੋਂ 23 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 2028 ਹੋ ਗਈ ਹੈ। ਉੱਥੇ ਹੀ 25 ਹੋਰ ਕੋਰੋਨਾ ਮਰੀਜ਼ਾਂ ਦੇ ਮਰੀਜ਼ ਠੀਕ ਵੀ ਹੋਏ ਹਨ ਜਦਕਿ ਇਕ ਕੋਰੋਨਾ ਪੀੜਤ ਨੇ ਦਮ ਤੋੜਿਆ ਹੈ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਵੀਰਵਾਰ ਸ਼ਾਮ 5 ਵਜੇ ਤੱਕ ਅੰਮ੍ਰਿਤਸਰ ਤੋਂ 5, ਹੁਸ਼ਿਆਰਪੁਰ ਤੋਂ 7, ਗੁਰਦਾਸਪੁਰ ਤੋਂ 4, ਲੁਧਿਆਣਾ ਤੋਂ 2, ਪਠਾਨਕੋਟ ਤੋਂ 2, ਅਤੇ ਪਟਿਆਲਾ, ਬਰਨਾਲਾ ਤੇ ਕਪੂਰਥਲਾ ਤੋਂ 1-1 ਨਵੇਂ ਕੋਰੋਨਾ ਦੇ ਕੇਸ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਜਲੰਧਰ ਵਿਚ 13, ਮੁਕਤਸਰ ਸਾਹਿਬ ਵਿਚ 8, ਫਾਜ਼ਿਲਕਾ ਵਿਚ 2 ਅਤੇ ਮੁਹਾਲੀ ਵਿਚ 2 ਮਰੀਜ਼ ਕੋਰੋਨਾ ਤੋਂ ਜੰਗ ਜਿੱਤੇ ਕੇ ਸਿਹਤਯਾਬ ਹੋਏ ਹਨ ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1819 ਹੋ ਗਈ ਹੈ ਜਦਕਿ ਅੰਮ੍ਰਿਤਸਰ ਵਿਚ ਇਕ ਢਾਈ ਮਹੀਨੇ ਦੇ ਕੋਰੋਨਾ ਪੀੜਤ ਬੱਚੇ ਦੀ ਮੌਤ ਹੋਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 39 ਹੋ ਗਿਆ ਹੈ। ਪੰਜਾਬ ਵਿਚ ਇਸ ਵੇਲੇ ਐਕਟਿਵ ਕੇਸ 170 ਰਹਿ ਗਏ ਹਨ।
ਅੰਮ੍ਰਿਤਸਰ- ਕੁੱਲ ਕੇਸ-313, ਠੀਕ ਹੋਏ- 295, ਮੌਤਾਂ-5
ਜਲੰਧਰ – ਕੁੱਲ ਕੇਸ – 210, ਠੀਕ ਹੋਏ -173, ਮੌਤਾਂ-6
ਲੁਧਿਆਣਾ- ਕੁੱਲ ਕੇਸ-171, ਠੀਕ ਹੋਏ-117, ਮੌਤਾਂ-7
ਤਰਨਤਾਰਨ ਕੁੱਲ ਕੇਸ-155, ਠੀਕ ਹੋਏ-154, ਮੌਤਾਂ-0
ਗੁਰਦਾਸਪੁਰ- ਕੁੱਲ ਕੇਸ-129, ਠੀਕ ਹੋਏ-121, ਮੌਤਾਂ-3
ਨਵਾਂਸ਼ਹਿਰ- ਕੁੱਲ ਕੇਸ-105, ਠੀਕ ਹੋਏ-98, ਮੌਤਾਂ-1
ਪਟਿਆਲਾ-ਕੁੱਲ ਕੇਸ-104, ਠੀਕ ਹੋਏ-98, ਮੌਤਾਂ-2
ਮੁਹਾਲੀ – ਕੁੱਲ ਕੇਸ – 102, ਠੀਕ ਹੋਏ – 99, ਮੌਤਾਂ –3
ਹੁਸ਼ਿਆਰਪੁਰ- ਕੁੱਲ ਕੇਸ-102, ਠੀਕ ਹੋਏ-88, ਮੌਤਾਂ-5
ਸੰਗਰੂਰ ਕੁੱਲ ਕੇਸ-88, ਠੀਕ ਹੋਏ-87, ਮੌਤਾਂ-0
ਸ੍ਰੀ ਮੁਕਤਸਰ ਸਾਹਿਬ ਕੁੱਲ ਕੇਸ-65, ਠੀਕ ਹੋਏ-58, ਮੌਤਾਂ-0
ਫਰੀਦਕੋਟ- ਕੁੱਲ ਕੇਸ-61, ਠੀਕ ਹੋਏ-45, ਮੌਤਾਂ-0
ਰੋਪੜ- ਕੁੱਲ ਕੇਸ-60, ਠੀਕ ਹੋਏ-52, ਮੌਤਾਂ-1
ਮੋਗਾ- ਕੁੱਲ ਕੇਸ-59, ਠੀਕ ਹੋਏ-59, ਮੌਤਾਂ-0
ਫਤਿਹਗੜ੍ਹ ਸਾਹਿਬ ਕੁੱਲ ਕੇਸ-56, ਠੀਕ ਹੋਏ-54, ਮੌਤਾਂ-0
ਫ਼ਿਰੋਜ਼ਪੁਰ – ਕੁੱਲ ਕੇਸ-44, ਠੀਕ ਹੋਏ-43, ਮੌਤਾਂ-1
ਫਾਜ਼ਿਲਕਾ ਕੁੱਲ ਕੇਸ-44, ਠੀਕ ਹੋਏ-41, ਮੌਤਾਂ-0
ਬਠਿੰਡਾ- ਕੁੱਲ ਕੇਸ-41 ਠੀਕ ਹੋਏ-37, ਮੌਤਾਂ-0
ਕਪੂਰਥਲਾ-ਕੁੱਲ ਕੇਸ-34, ਠੀਕ ਹੋਏ-30, ਮੌਤਾਂ-3
ਮਾਨਸਾ- ਕੁੱਲ ਕੇਸ-32, ਠੀਕ ਹੋਏ-22, ਮੌਤਾਂ-0
ਪਠਾਨਕੋਟ- ਕੁੱਲ ਕੇਸ-31, ਠੀਕ ਹੋਏ-28, ਮੌਤਾਂ-1
ਬਰਨਾਲਾ ਕੁੱਲ ਕੇਸ-22, ਠੀਕ ਹੋਏ-20, ਮੌਤਾਂ-1
ਕੁੱਲ ਕੇਸ 2028, ਠੀਕ ਹੋਏ 1819, ਮੌਤਾਂ 39
