ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਇਕ ਪਾਸੇ ਜਿੱਥੇ ਪੂਰੇ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿਚ ਵੀ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬੀਤੇ ਦਿਨ ਸੂਬੇ ਵਿਚੋਂ ਕੋਰੋਨਾ ਦੇ 23 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਮੌਤਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕੁੱਲ ਕੋਰੋਨਾ ਦੇ ਕੇਸਾਂ ਦੀ ਸੰਖਿਆ ਵੱਧ ਕੇ 234 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾਂ 16 ਤੱਕ ਪਹੁੰਚ ਗਿਆ ਹੈ।
ਪੰਜਾਬ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਬੀਤੇ ਦਿਨ ਸੱਭ ਤੋਂ ਜਿਆਦਾ 15 ਕੇਸ ਪਟਿਆਲਾ ਜਿਲ੍ਹੇ ਤੋਂ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਲੁਧਿਆਣਾ ਵਿਚ ਇਕ, ਮੁਹਾਲੀ ਵਿਚ 1 ਅਤੇ ਜਲੰਧਰ ਤੋਂ ਛੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ।ਉੱਥੇ ਹੀ ਲੁਧਿਆਣਾ ਵਿਚ ਦੋ ਕੋਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ ਹੈ ਜਿਨ੍ਹਾਂ ਵਿਚ ਇਕ ਲੁਧਿਆਣਾ ਜਿਲ੍ਹੇ ਦਾ ਐਸੀਸਟੈਂਟ ਪੁਲਿਸ ਕਮਿਸ਼ਨਰ ਵੀ ਸ਼ਾਮਲ ਹੈ। ਪੂਰੇ ਸੂਬੇ ਵਿਚੋਂ ਹੁਣ ਤੱਕ 6167 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 234 ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਜਦਕਿ 5354 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉੱਥੇ ਹੀ 579 ਸੈਂਪਲਾਂ ਦੀ ਰਿਪੋਰਟ ਆਉਣ ਦਾ ਅਜੇ ਇੰਤਜਾਰ ਹੈ। ਪੰਜਾਬ ਵਿਚ ਕੁੱਲ ਮਰੀਜ਼ਾਂ ਵਿਚੋਂ 31 ਠੀਕ ਹੋ ਚੁੱਕੇ ਹਨ ਜਦਕਿ 18 ਦੀ ਮੌਤ ਹੋਈ ਹੈ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 187 ਹੋ ਗਈ ਹੈ।
ਮੁਹਾਲੀ – ਕੁੱਲ ਕੇਸ – 57, ਠੀਕ ਹੋਏ – 6, ਮੌਤਾਂ – 2
ਜਲੰਧਰ – ਕੁੱਲ ਕੇਸ – 41, ਠੀਕ ਹੋਏ -4, ਮੌਤਾਂ- 2
ਪਠਾਨਕੋਟ- ਕੁੱਲ ਕੇਸ-24, ਠੀਕ ਹੋਏ-0, ਮੌਤਾਂ-1
ਨਵਾਂਸ਼ਹਿਰ- ਕੁੱਲ ਕੇਸ- 19, ਠੀਕ ਹੋਏ-16, ਮੌਤਾਂ-1
ਅੰਮ੍ਰਿਤਸਰ- ਕੁੱਲ ਕੇਸ-11, ਠੀਕ ਹੋਏ- 0, ਮੌਤਾਂ-2
ਲੁਧਿਆਣਾ- ਕੁੱਲ ਕੇਸ-15*, ਠੀਕ ਹੋਏ-1, ਮੌਤਾਂ-4
ਮਾਨਸਾ- ਕੁੱਲ ਕੇਸ-11, ਠੀਕ ਹੋਏ-0, ਮੌਤਾਂ-0
ਹੁਸ਼ਿਆਰਪੁਰ- ਕੁੱਲ ਕੇਸ-7, ਠੀਕ ਹੋਏ-3, ਮੌਤਾਂ-1
ਮੋਗਾ- ਕੁੱਲ ਕੇਸ-4, ਠੀਕ ਹੋਏ-0, ਮੌਤਾਂ-0
ਫਰੀਦਕੋਟ- ਕੁੱਲ ਕੇਸ-3, ਠੀਕ ਹੋਏ-0, ਮੌਤਾਂ-0
ਰੋਪੜ- ਕੁੱਲ ਕੇਸ-3, ਠੀਕ ਹੋਏ-0, ਮੌਤਾਂ-1
ਪਟਿਆਲਾ-ਕੁੱਲ ਕੇਸ-26, ਠੀਕ ਹੋਏ-1, ਮੌਤਾਂ-0
ਸੰਗਰੂਰ ਕੁੱਲ ਕੇਸ-3, ਠੀਕ ਹੋਏ-0, ਮੌਤਾਂ-0
ਬਰਨਾਲਾ ਕੁੱਲ ਕੇਸ-2, ਠੀਕ ਹੋਏ- 0, ਮੌਤਾਂ-1
ਫਤਿਹਗੜ੍ਹ ਸਾਹਿਬ ਕੁੱਲ ਕੇਸ-2, ਠੀਕ ਹੋਏ-0, ਮੌਤਾਂ-0
ਕਪੂਰਥਲਾ-ਕੁੱਲ ਕੇਸ-2, ਠੀਕੋ ਹੋਏ-0, ਮੌਤਾਂ-0
ਸ੍ਰੀ ਮੁਕਤਸਰ ਸਾਹਿਬ ਕੁੱਲ ਕੇਸ-1, ਠੀਕ ਹੋਏ-0, ਮੌਤਾਂ-0
ਗੁਰਦਾਸਪੁਰ- ਕੁੱਲ ਕੇਸ-1*, ਠੀਕ ਹੋਏ-0, ਮੌਤਾਂ-1
ਫ਼ਿਰੋਜ਼ਪੁਰ – ਕੁੱਲ ਕੇਸ-1, ਠੀਕ ਹੋਏ-0, ਮੌਤਾਂ-0
ਕੁੱਲ ਕੇਸ-234, ਠੀਕ ਹੋਏ-31, ਮੌਤਾਂ-16
ਗੁਰਦਾਸਪੁਰ ਦਾ ਰਹਿਣ ਵਾਲਾ ਇਕ ਮਰੀਜ਼ ਲੁਧਿਆਣਾ ਵਿਚ ਰਹਿ ਰਿਹਾ ਸੀ

