ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਪਹੁੰਚੀ 3500 ਤੋਂ ਵੀ ਪਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਦੇਸ਼ ਭਰ ‘ਚੋਂ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਦੇਸ਼ ਭਰ ‘ਚੋਂ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਰਫ਼ਤਾਰ ਫੜ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਸੰਖਿਆ 3500 ਤੋਂ ਵੀ ਜਿਆਦਾ ਹੋ ਚੁੱਕੀ ਹੈ ਉੱਥੇ ਹੀ ਕੋਰੋਨਾ ਪੀੜਤਾਂ ਦੇ ਮਰਨ ਵਾਲਿਆਂ ਦੀ ਗਿਣਤੀ ਵੀ 80 ਦਾ ਆਂਕੜਾ ਪਾਰ ਕਰ ਚੁੱਕੀ ਹੈ।

ਜਾਣਕਾਰੀ ਅਨੁਸਾਰ ਪੂਰੇ ਦੇਸ਼ ਵਿਚੋਂ ਕੋਰੋਨਾ ਵਾਇਰਸ ਦੇ ਨਵੇਂ 505 ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 3,577 ਹੋ ਗਈ ਹੈ ਜਦਕਿ ਕੋਰੋਨਾ ਕਰਕੇ ਹੁਣ ਤੱਕ 83 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਕੋਰੋਨਾ ਦੇ ਮਾਮਲੇ ਸੱਭ ਤੋਂ ਜਿਆਦਾ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ। ਇੱਥੇ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 748 ਹੋ ਚੁੱਕੀ ਹੈ ਜਦਕਿ 24 ਤੋਂ ਜਿਆਦਾ ਲੋਕ ਆਪਣੀ ਜਾਨ ਵੀ ਗਵਾ ਚੁੱਕੇ ਹਨ। ਉੱਥੇ ਹੀ ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ ਨਵੇਂ 58 ਕੇਸ ਸਾਹਮਣੇ ਆਏ ਹਨ ਜਿਸ ਨਾਲ ਰਾਜਧਾਨੀ ਵਿਚ ਕੋਰੋਨਾ ਦੇ ਮਾਮਲੇ 503 ਤੱਕ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕੁੱਲ ਮਾਮਲਿਆਂ ਵਿਚ 320 ਕੇਸਾਂ ਦਾ ਸਬੰਧ ਮਰਕਜ਼ ਨਾਲ ਜੁੜਿਆ ਹੋਇਆ ਹੈ।

ਦੇਸ਼ ਦੀ ਜਨਤਾ ਨੇ ਜਲਾਈਆਂ ਮੋਮਬੱਤੀਆਂ ਤੇ ਦੀਵੇ

ਪੀਐਮ ਮੋਦੀ ਦੀ ਅਪੀਲ ‘ਤੇ ਬੀਤੇ 5 ਅਪ੍ਰੈਲ ਰਾਤ 9 ਵਜੇ 9 ਮਿੰਟ ਲਈ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਬੱਚੇ, ਨੌਜਵਾਨ, ਬਜ਼ੁਰਗ ਸੱਭ ਨੇ ਘਰਾਂ ਦੀ ਬਾਲਕੋਨੀ ਵਿਚ ਖੜ੍ਹੇ ਹੋ ਕੇ ਦੀਵੇ, ਮੋਮਬੱਤੀਆਂ, ਟਾਰਚਾਂ ਅਤੇ ਮੋਬਾਇਲ ਦੀਆਂ ਫਲੈਸ਼ਲਾਇਟਾਂ ਜਲਾਈਆਂ ਤੇ ਕੋਰੋਨਾ ਵਾਇਰਸ ਦੇ ਵਿਰੁੱਧ ਜੰਗ ਵਿਚ ਦੇਸ਼ ਦੀ ਸਮੂਹਿਕ ਮਹੱਤਤਾ ਨੂੰ ਦਰਸਾਇਆਂ ਹੈ।

Leave a Reply

Your email address will not be published. Required fields are marked *