ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪੂਰੇ ਦੇਸ਼ ਵਿਚੋਂ ਕੋਰੋਨਾ ਦੇ ਮਾਮਲੇ ਨਿਰੰਤਰ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਸੰਖਿਆ 21 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਹੁਣ ਤੱਕ 680 ਤੋਂ ਵੱਧ ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।
India's total number of #Coronavirus positive cases rise to 21393 (including 16454 active cases, 4257 cured/discharged/migrated and 681 deaths): Ministry of Health and Family Welfare pic.twitter.com/P9XZTVVU8R
— ANI (@ANI) April 23, 2020
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ 21,393 ਤੱਕ ਪਹੁੰਚ ਗਈ ਹੈ ਜਦਕਿ ਕੋਰੋਨਾ ਨਾਲ ਮਰਨ ਵਾਲਿਆ ਦੀ ਸੰਖਿਆਂ 681 ਹੋ ਚੁੱਕੀ ਹੈ। ਉੱਥੇ ਹੀ ਹੁਣ ਤੱਕ 4257 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 16,454 ਰਹਿ ਗਈ ਹੈ।
Prime Minister Narendra Modi will interact with CMs of all States via video conference on 27th April pic.twitter.com/k57HGUtosA
— ANI (@ANI) April 22, 2020
ਦੇਸ਼ ਵਿਚ ਕੋਰੋਨਾ ਕਾਰਨ ਪੈਦਾ ਹੋਏ ਤਾਜ਼ਾ ਹਲਾਤਾਂ ਅਤੇ ਲਾਕਡਾਊਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਦਾ ਇਹ ਮੀਟਿੰਗ 27 ਅਪ੍ਰੈਲ ਦੀ ਸਵੇਰ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਹੋਵੇਗੀ। ਇਸ ਦੌਰਾਨ ਉਹ ਮੁੱਖ ਮੰਤਰੀਆਂ ਤੋਂ ਉਨ੍ਹਾਂ ਦੀ ਰਾਏ ਵੀ ਲੈਣਗੇ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੀਐਮ ਮੋਦੀ ਬੀਤੇ 11ਅਪ੍ਰੈਲ ਨੂੰ ਵੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰ ਚੁੱਕੇ ਹਨ । ਉਸ ਦੌਰਾਨ ਉਨ੍ਹਾਂ ਨੂੰ ਜਿਆਦਾਤਰ ਸੀਐਮਜ਼ ਨੇ ਦੇਸ਼ ਵਿਚ ਲਾਕਡਾਊਨ ਵਧਾਉਣ ਦੀ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਵਿਚਾਰ ਚਰਚਾ ਕਰਕੇ 14 ਅਪ੍ਰੈਲ ਨੂੰ ਖਤਮ ਹੋ ਰਹੇ ਲਾਕਡਾਊਨ ਨੂੰ ਪੂਰੇ ਦੇਸ਼ ਵਿਚ 3 ਮਈ ਤੱਕ ਵਧਾ ਦਿੱਤਾ ਸੀ।
