ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ 4 ਹਜ਼ਾਰ ਤੋਂ ਵੀ ਹੋਈ ਪਾਰ-ਸਿਹਤ ਮੰਤਰਾਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਦੇਸ਼ ਭਰ ‘ਚੋਂ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਦੇਸ਼ ਭਰ ‘ਚੋਂ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ ਜਿਸ ਕਰਕੇ ਕੁੱਲ ਕੇਸਾਂ ਦੀ ਸੰਖਿਆਂ ਵੱਧ ਕੇ 4 ਹਜ਼ਾਰ ਤੋਂ ਵੀ ਪਾਰ ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 100 ਨੂੰ ਪਾਰ ਕਰ ਗਿਆ ਹੈ ਜਿਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤੀ ਹੈ।

 

ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਦੱਸਿਆ ਹੈ ਕਿ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਨਵੇਂ 693 ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਸੰਖਿਆਂ ਵੱਧ ਕੇ 4,067 ਹੋ ਗਈ ਹੈ ਜਦਕਿ ਬੀਤੇ ਦਿਨ ਕੁੱਲ 30 ਲੋਕਾਂ ਦੀ ਮੌਤ ਹੋ ਚੁੱਕੀਆਂ ਹਨ ਜਿਸ ਕਰਕੇ ਮਰਨ ਵਾਲਿਆਂ ਦੀ ਗਿਣਤੀ 109 ਤੱਕ ਪਹੁੰਚ ਗਈ ਹੈ। ਲਵ ਅਗਰਵਾਲ ਅਨੁਸਾਰ ਭਾਰਤ ਵਿਚ ਕੋਰੋਨਾ ਦੇ 76 ਫ਼ੀਸਦੀ ਮਰੀਜ਼ ਪੁਰਸ਼ ਹਨ ਜਦਕਿ 24 ਫ਼ੀਸਦੀ ਮਰੀਜ਼ ਮਹਿਲਾਵਾਂ ਹਨ।ਤਬਲੀਗੀ ਜਮਾਤ ਨਾਲ ਜੁੜੇ ਕੇਸਾਂ ਦੀ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਹੁਣ ਤੱਕ ਇਸ ਜਮਾਤ ਨਾਲ ਜੁੜੇ 1445 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਸਕੱਤਰ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਕਿ ਲਾਕਡਾਊਨ ਦੌਰਾਨ ਪੂਰੇ ਭਾਰਤ ਵਿਚ 16.94 ਲੱਖ ਮੈਟ੍ਰਿਕ ਟਨ ਅਨਾਜ ਪਹੁੰਚਾਇਆ ਗਿਆ ਹੈ। 13 ਸੂਬਿਆਂ ਵਿਚ 1.3 ਲੱਖ ਮੈਟ੍ਰਿਕ ਟਨ ਕਣਕ ਅਤੇ ਅੱਠ ਰਾਜਾਂ ਵਿਚ 1.32 ਲੱਖ ਮੈਟ੍ਰਿਕ ਟਨ ਚਾਵਲ ਅਲਾਟ ਕੀਤੇ ਗਏ ਹਨ।

Leave a Reply

Your email address will not be published. Required fields are marked *