ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਹੋਈ 52 ਹਜ਼ਾਰ ਤੋਂ ਜ਼ਿਆਦਾ, ਮੌਤਾਂ ਦਾ ਅੰਕੜਾ 1800 ਦੇ ਕਰੀਬ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਮਹਾਮਾਰੀ ਆਪਣਾ ਲਗਾਤਾਰ ਪ੍ਰਕੋਪ ਵਿਖਾ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵੱਧ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਮਹਾਮਾਰੀ ਆਪਣਾ ਲਗਾਤਾਰ ਪ੍ਰਕੋਪ ਵਿਖਾ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਮਾਮਲੇ 52 ਹਜ਼ਾਰ ਨੂੰ ਵੀ ਪਾਰ ਕਰ ਚੁੱਕੇ ਹਨ ਜਦਕਿ ਮਰਨ ਵਾਲਿਆਂ ਦਾ ਅੰਕੜਾ 1800 ਦੇ ਕਰੀਬ ਹੋ ਗਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਨਵੇਂ 3561 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 89 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 52,952 ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 1783 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 15,266 ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 35,902 ਹੋ ਗਈ ਹੈ। ਕੋਰੋਨਾ ਮਹਾਮਾਰੀ ਦਾ ਕਹਿਰ ਦੇਸ਼ ਦੇ ਮਹਾਰਾਸ਼ਟਰ ਸੂਬੇ ਵਿਚ ਸੱਭ ਤੋਂ ਜ਼ਿਆਦਾ ਵੇਖਣ ਨੂੰ ਮਿਲ ਰਿਹਾ ਹੈ। ਇੱਥੇ ਹੁਣ ਤੱਕ 16,758 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 651 ਕੋਰੋਨਾ ਪੀੜਤ ਦਮ ਤੋੜ ਚੁੱਕੇ ਹਨ ਜਦਕਿ 3094 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ। ਉੱਥੇ ਹੀ ਗੁਜਰਾਤ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 6,625 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 625 ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਆਪਣਾ ਪ੍ਰਕੋਪ ਵਿਖਾ ਰਿਹਾ ਹੈ। ਦਿੱਲੀ ਵਿਚ ਕੋਰੋਨਾ ਦੇ ਕੇਸਾਂ ਦੀ ਸੰਖਿਆ ਵੱਧ ਕੇ 5,532 ਹੋ ਚੁੱਕੀ ਹੈ ਅਤੇ 65 ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।

Leave a Reply

Your email address will not be published. Required fields are marked *