ਦੇਸ਼ ਵਿਚੋਂ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 4200 ਤੋਂ ਵੱਧ ਨਵੇਂ ਕੋਰੋਨਾ ਦੇ ਕੇਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਖਬਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ 67 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਹੁਣ ਤੱਕ 2200 ਤੋਂ ਵੱਧ ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪੂਰੇ ਦੇਸ਼ ਵਿਚੋਂ ਪਿਛਲੇ 24 ਘੰਟਿਆਂ ਦੌਰਾਨ 4213 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ ਲਗਭਗ 100 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 67,152 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 2206 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 20,917 ਕੋਰੋਨਾ ਦੇ ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਸੰਖਿਆ 44029 ਹੋ ਗਈ ਹੈ। ਕੋਰੋਨਾ ਨਾਲ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਰਾਸ਼ਟਰ ਸੂਬਾ ਹੋਇਆ ਹੈ। ਇੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੱਧ ਕੇ 22,171 ਹੋ ਗਿਆ ਹੈ ਜਦਕਿ 832 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਗੁਜਰਾਤ ਵਿਚ ਵੀ ਕੋਰੋਨਾ ਦੇ ਕੇਸਾਂ ਦੀ ਸੰਖਿਆ ਵੱਧ ਕੇ 8,0194 ਤੱਕ ਪਹੁੰਚ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ 493 ਹੈ। ਇਸ ਤੋਂ ਇਲਾਵਾ ਤਾਮਿਲਨਾਡੂ ਵਿਚ ਹੁਣ ਤੱਕ 72014 ਕੋਰੋਨਾ ਦੇ ਕੇਸ ਸਾਹਮਣੇ ਆ ਚੁੱਕੇ ਹਨ ਅਤੇ 47 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਦਕਿ ਰਾਜਧਾਨੀ ਦਿੱਲੀ ਵਿਚ ਕੋਰੋਨਾ ਮਰੀਜ਼ਾਂ ਦੀ ਸੰਖਿਆ 6923 ਹੋ ਗਈ ਹੈ ਅਤੇ 73 ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।

ਉੱਥੇ ਹੀ ਕੋਰੋਨਾ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ। ਕੋਰੋਨਾ ਲਾਕਡਾਊਨ ਵਿਚਾਲੇ ਪੀਐਮ ਮੋਦੀ ਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇਹ 5ਵੀਂ ਮੀਟਿੰਗ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਕੋਰੋਨਾ ਕਾਰਨ ਪੈਦਾ ਹੋਈ ਪਰੀਸਥਿਤੀਆਂ ਉੱਤੇ ਚਰਚਾ ਕਰਨ ਦੇ ਨਾਲ-ਨਾਲ 17 ਮਈ ਨੂੰ ਖਤਮ ਹੋ ਰਹੇ ਲਾਕਡਾਊਨ ਨੂੰ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *