ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੂਰੀ ਦੁਨੀਆ ਸਮੇਤ ਭਾਰਤ ਵੀ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਝੇਲ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਮਾਮਲੇ 85 ਹਜ਼ਾਰ ਨੂੰ ਵੀ ਪਾਰ ਕਰ ਚੁੱਕੇ ਹਨ ਜਦਕਿ ਮਰਨ ਵਾਲਿਆਂ ਦੀ ਅੰਕੜਾ ਵੀ 2700 ਤੋਂ ਜ਼ਿਆਦਾ ਹੋ ਗਿਆ ਹੈ। ਉੱਥੇ ਹੀ 30 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।
Spike of 3970 #COVID19 cases & 103 deaths in India in the last 24 hours. The total number of positive cases in the country is now at 85940, including 53035 active cases, 30153 cured/discharged/migrated cases and 2752 deaths: Ministry of Health & Family Welfare pic.twitter.com/fjOoeqCpuR
— ANI (@ANI) May 16, 2020
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 3970 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 103 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 85940 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 2752 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 30153 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਸੰਖਿਆ 53035 ਹੋ ਗਈ ਹੈ। । ਭਾਰਤ ਨੇ ਕੋਰੋਨਾ ਮਹਾਮਾਰੀ ਦੇ ਮਾਮਲੇ ਵਿਚ ਚੀਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਚੀਨ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਸੰਖਿਆ 82,941 ਹੈ ਅਤੇ ਮ੍ਰਿਤਕਾਂ ਦਾ ਅੰਕੜਾ 4,633 ਤੱਕ ਪਹੁੰਚ ਗਿਆ ਹੈ ਜਦਕਿ ਭਾਰਤ ਵਿਚ ਕੋਰੋਨਾ ਦੇ ਮਾਮਲੇ ਚੀਨ ਨਾਲੋਂ ਵੱਧ ਹੋ ਚੁੱਕੇ ਹਨ। ਭਾਰਤ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲਾ ਦੁਨੀਆ ਦਾ 11ਵਾਂ ਦੇਸ਼ ਬਣ ਚੁੱਕਿਆ ਹੈ। ਦੇਸ਼ ਦਾ ਮਹਾਰਾਸ਼ਟਰ ਸੂਬਾ ਕੋਰੋਨਾ ਦੀ ਸੱਭ ਤੋਂ ਵੱਧ ਮਾਰ ਝੇਲ ਰਿਹਾ ਹੈ। ਇੱਥੇ ਕੋਰੋਨਾ ਦੇ ਕੇਸਾਂ ਦੀ ਗਿਣਤੀ 29 ਹਜ਼ਾਰ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ ਜਦਕਿ ਮ੍ਰਿਤਕਾਂ ਦੀ ਅੰਕੜਾ 1000 ਨੂੰ ਵੀ ਪਾਰ ਕਰ ਗਿਆ ਹੈ। ਇੱਕਲੀ ਰਾਜਧਾਨੀ ਮੁੰਬਈ ਵਿਚ ਹੀ ਕੁੱਲ 17,671 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 655 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
