ਪੰਜਾਬ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਹੋਈ 1914, ਮੌਤਾਂ-32

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੇਸ਼ ਭਰ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸੂਬੇ ਵਿਚ ਕੋਰੋਨਾ ਦੇ ਕੇਸ ਰੁਕਣ ਦਾ ਨਾਮ ਨਹੀਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੇਸ਼ ਭਰ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸੂਬੇ ਵਿਚ ਕੋਰੋਨਾ ਦੇ ਕੇਸ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਬੀਤੇ ਦਿਨ ਪੂਰੇ ਸੂਬੇ ਵਿਚੋਂ ਨਵੇਂ 37 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕੁੱਲ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 1914 ਹੋ ਗਈ ਹੈ। ਇਸ ਤੋਂ ਇਲਾਵਾ ਤਿੰਨ ਕੋਰੋਨਾ ਦੇ ਮਰੀਜ਼ ਠੀਕ ਵੀ ਹੋਏ ਹਨ ਜਦਕਿ ਇਕ ਕੋਰੋਨਾ ਪੀੜਤ ਨੇ ਦਮ ਤੋੜਿਆ ਹੈ।

File Photo

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਮੰਗਲਵਾਰ ਸ਼ਾਮ 5 ਵਜੇ ਤੱਕ ਫਤਿਹਗੜ੍ਹ ਸਾਹਿਬ ਤੋਂ 8, ਪਟਿਆਲਾ ਤੋਂ 1, ਫਾਜ਼ਿਲਕਾ ਤੋਂ 1, ਜਲੰਧਰ ਤੋਂ 9, ਲੁਧਿਆਣਾ ਤੋਂ 16, ਅੰਮ੍ਰਿਤਸਰ ਤੋਂ 1 ਅਤੇ ਕਪੂਰਥਲਾ ਤੋਂ ਵੀ ਇਕ ਕੋਰੋਨਾ ਦੇ ਕੇਸ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਮੁਹਾਲੀ ਵਿਚ 1 ਅਤੇ ਜਲੰਧਰ ਵਿਚ 2 ਕੋਰੋਨਾ ਦੇ ਮਰੀਜ਼ ਠੀਕ ਹੋਏ ਹਨ ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਸੰਖਿਆ ਵੱਧ ਕੇ 171 ਹੋ ਗਈ ਹੈ ਉੱਥੇ ਹੀ ਅੰਮ੍ਰਿਤਸਰ ਵਿਚ ਇਕ ਕੋਰੋਨਾ ਪੀੜਤ ਦੀ ਮੌਤ ਹੋਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 32 ਤੱਕ ਪਹੁੰਚ ਗਿਆ ਹੈ।

ਅੰਮ੍ਰਿਤਸਰ- ਕੁੱਲ ਕੇਸ-297, ਠੀਕ ਹੋਏ- 8, ਮੌਤਾਂ-4

ਜਲੰਧਰ – ਕੁੱਲ ਕੇਸ – 197, ਠੀਕ ਹੋਏ -24, ਮੌਤਾਂ- 5

ਤਰਨਤਾਰਨ ਕੁੱਲ ਕੇਸ-158, ਠੀਕ ਹੋਏ-0, ਮੌਤਾਂ-0

ਲੁਧਿਆਣਾ- ਕੁੱਲ ਕੇਸ-143, ਠੀਕ ਹੋਏ-8, ਮੌਤਾਂ-6

ਗੁਰਦਾਸਪੁਰ- ਕੁੱਲ ਕੇਸ-122, ਠੀਕ ਹੋਏ-0, ਮੌਤਾਂ-1

ਨਵਾਂਸ਼ਹਿਰ- ਕੁੱਲ ਕੇਸ-103, ਠੀਕ ਹੋਏ-18, ਮੌਤਾਂ-1

ਮੁਹਾਲੀ – ਕੁੱਲ ਕੇਸ – 102, ਠੀਕ ਹੋਏ – 55, ਮੌਤਾਂ –3

ਪਟਿਆਲਾ-ਕੁੱਲ ਕੇਸ-99, ਠੀਕ ਹੋਏ-16, ਮੌਤਾਂ-2

ਹੁਸ਼ਿਆਰਪੁਰ- ਕੁੱਲ ਕੇਸ-91, ਠੀਕ ਹੋਏ-6, ਮੌਤਾਂ-4

ਸੰਗਰੂਰ ਕੁੱਲ ਕੇਸ-88, ਠੀਕ ਹੋਏ-3, ਮੌਤਾਂ-0

ਸ੍ਰੀ ਮੁਕਤਸਰ ਸਾਹਿਬ ਕੁੱਲ ਕੇਸ-65, ਠੀਕ ਹੋਏ-1, ਮੌਤਾਂ-0

ਮੋਗਾ- ਕੁੱਲ ਕੇਸ-59, ਠੀਕ ਹੋਏ-4, ਮੌਤਾਂ-0

ਰੋਪੜ- ਕੁੱਲ ਕੇਸ-56, ਠੀਕ ਹੋਏ-2, ਮੌਤਾਂ-1

ਫਤਿਹਗੜ੍ਹ ਸਾਹਿਬ ਕੁੱਲ ਕੇਸ-55, ਠੀਕ ਹੋਏ-2, ਮੌਤਾਂ-0

ਫਰੀਦਕੋਟ- ਕੁੱਲ ਕੇਸ-46, ਠੀਕ ਹੋਏ-3, ਮੌਤਾਂ-0

ਫ਼ਿਰੋਜ਼ਪੁਰ – ਕੁੱਲ ਕੇਸ-44, ਠੀਕ ਹੋਏ-1, ਮੌਤਾਂ-1

ਫਾਜ਼ਿਲਕਾ ਕੁੱਲ ਕੇਸ-41, ਠੀਕ ਹੋਏ-0, ਮੌਤਾਂ-0

ਬਠਿੰਡਾ- ਕੁੱਲ ਕੇਸ-40 ਠੀਕ ਹੋਏ-0, ਮੌਤਾਂ-0

ਮਾਨਸਾ- ਕੁੱਲ ਕੇਸ-32, ਠੀਕ ਹੋਏ-6, ਮੌਤਾਂ-0

ਪਠਾਨਕੋਟ- ਕੁੱਲ ਕੇਸ-29, ਠੀਕ ਹੋਏ-11, ਮੌਤਾਂ-1

ਕਪੂਰਥਲਾ-ਕੁੱਲ ਕੇਸ-26, ਠੀਕ ਹੋਏ-2, ਮੌਤਾਂ-2

ਬਰਨਾਲਾ ਕੁੱਲ ਕੇਸ-21, ਠੀਕ ਹੋਏ- 1, ਮੌਤਾਂ-1

ਕੁੱਲ ਕੇਸ 1914, ਠੀਕ ਹੋਏ 171, ਮੌਤਾਂ 32

Leave a Reply

Your email address will not be published. Required fields are marked *