ਦੇਸ਼ ‘ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 49 ਹਜ਼ਾਰ ਤੋਂ ਪਾਰ, ਮਰਨ ਵਾਲਿਆਂ ਦਾ ਅੰਕੜਾ 1700 ਦੇ ਕਰੀਬ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਆਪਣਾ ਪ੍ਰਕੋਪ ਵਿਖਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਆਪਣਾ ਪ੍ਰਕੋਪ ਵਿਖਾ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 49 ਹਜ਼ਾਰ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 1700 ਤੱਕ ਪਹੁੰਚਣ ਵਾਲਾ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚੋਂ 2958 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਦਕਿ 126 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 49,391 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 1694 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 14,182 ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 33,514 ਰਹਿ ਗਈ ਹੈ।

ਕੋਰੋਨਾ ਸੰਕਟ ਕਰਕੇ ਬੇਰੁਜ਼ਗਾਰੀ ਵੀ ਲਗਾਤਾਰ ਵੱਧ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕਾਨੋਮੀ (ਸੀਐਮਆਈਈ) ਦੁਆਰਾ ਜਾਰੀ ਕੀਤੇ ਅੰਕੜਿਆਂ ਮੁਤਾਬਕ 3 ਮਈ ਨੂੰ ਖਤਮ ਹੋਏ ਹਫ਼ਤੇ ਵਿਚ ਬੇਰੁਜ਼ਗਾਰੀ ਦਰ ਵੱਧ ਕੇ 27.11 ਫ਼ੀਸਦੀ ਹੋ ਗਿਆ ਹੈ। ਭਾਵ ਹਰ ਚਾਰ ਵਿਚੋਂ ਇਕ ਵਿਅਕਤੀ ਬੇਰੁਜ਼ਗਾਰ ਹੋ ਗਿਆ ਹੈ। ਦੇਸ਼ ਵਿਚ ਹੁਣ ਤੱਕ ਦੀ ਇਹ ਸੱਭ ਤੋਂ ਜ਼ਿਆਦਾ ਬੇਰੁਜ਼ਗਾਰੀ ਦੀ ਦਰ ਹੈ।

Leave a Reply

Your email address will not be published. Required fields are marked *