ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਆਪਣੇ ਪੈਰ ਜਮਾ ਚੁੱਕਿਆ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਖਬਰ ਲਿਖੇ ਜਾਣ ਤੱਕ ਦੇਸ਼ ਭਰ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ 56 ਹਜ਼ਾਰ ਤੋਂ ਵੀ ਜ਼ਿਆਦਾ ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 1900 ਤੱਕ ਪਹੁੰਚਣ ਵਾਲਾ ਹੈ।
Total number of #COVID19 positive cases in India rises to 56342 including 37916 active cases, 16539 cured/discharged, 1886 deaths and 1 migrated: Ministry of Health and Family Welfare pic.twitter.com/gg3b6aNJMi
— ANI (@ANI) May 8, 2020
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 3390 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਦਕਿ 103 ਕੋਰੋਨਾ ਪੀੜਤਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਹਨ ਜਿਸ ਨਾਲ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 56,342 ਹੋ ਗਈ ਹੈ ਜਦਕਿ ਮ੍ਰਿਤਕਾਂ ਦਾ ਅੰਕੜਾ 1886 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 16,539 ਕੋਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 37,916 ਹੋ ਗਈ ਹੈ। ਕੋਰੋਨਾ ਕਾਰਨ ਦੇਸ਼ ਦਾ ਮਹਾਰਾਸ਼ਟਰ ਸੂਬਾ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਇੱਥੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 17,974 ਹੋ ਗਈ ਹੈ ਜਦਕਿ 694 ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ। ਉੱਥੇ ਹੀ ਗੁਜਰਾਤ ਵਿਚ ਵੀ ਕੋਰੋਨਾ ਦੇ ਕੇਸ 7,012 ਤੱਕ ਪਹੁੰਚ ਗਏ ਹਨ ਜਦਕਿ ਮ੍ਰਿਤਕਾਂ ਦੀ ਗਿਣਤੀ 425 ਹੋ ਚੁੱਕੀ ਹੈ। ਇਸ ਤੋਂ ਇਲਾਵਾ ਰਾਜਧਾਨੀ ਵਿਚ ਵੀ ਕੋਰੋਨਾ ਮਰੀਜ਼ਾਂ ਦੀ ਸੰਖਿਆ ਵੱਧ ਕੇ 5,980 ਹੋ ਗਈ ਹੈ ਅਤੇ 66 ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ।ਜਦਕਿ ਤਾਮਿਲਨਾਡੂ ਵਿਚ ਹੁਣ ਤੱਕ 5,409 ਲੋਕਾਂ ਕੋਰੋਨਾ ਪੀੜਤ ਦੀ ਚਪੇਟ ਵਿਚ ਆ ਚੁੱਕੇ ਹਨ ਅਤੇ 37 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
