ਗੋਆ ਜਾ ਰਹੇ ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਨੂੰ ਪੁਲਸ ਨੇ ਰੋਕਿਆ, ਇਕ ਘੰਟੇ ਮਗਰੋਂ ਛੱਡਿਆ

ਨਵੀਂ ਦਿੱਲੀ (ਇੰਟ.)- ਭਾਰਤੀ ਕ੍ਰਿਕਟ ਟੀਮ ਦੇ ਓਪਨਰ ਬੱਲੇਬਾਜ਼ ਪ੍ਰਿਥਵੀ ਸ਼ਾਅ ਇਨ੍ਹੀ ਦਿਨੀਂ ਪੂਰੀ ਤਰ੍ਹਾਂ ਨਾਲ ਫ੍ਰੀ ਹਨ। ਆਈ.ਪੀ.ਐੱਲ. 2021 ਵਿਚ ਉਹ ਦਿੱਲੀ ਕੈਪੀਟਲਸ ਦਾ…

ਨਵੀਂ ਦਿੱਲੀ (ਇੰਟ.)- ਭਾਰਤੀ ਕ੍ਰਿਕਟ ਟੀਮ ਦੇ ਓਪਨਰ ਬੱਲੇਬਾਜ਼ ਪ੍ਰਿਥਵੀ ਸ਼ਾਅ ਇਨ੍ਹੀ ਦਿਨੀਂ ਪੂਰੀ ਤਰ੍ਹਾਂ ਨਾਲ ਫ੍ਰੀ ਹਨ। ਆਈ.ਪੀ.ਐੱਲ. 2021 ਵਿਚ ਉਹ ਦਿੱਲੀ ਕੈਪੀਟਲਸ ਦਾ ਹਿੱਸਾ ਸਨ ਅਤੇ ਇਸ ਲੀਗ ਨੂੰ ਕੋਵਿਡ-19 ਮਹਾਮਾਰੀ ਦੀ ਵਜ੍ਹਾ ਨਾਲ ਵਿਚਾਲੇ ਹੀ ਮੁਲਤਵੀ ਕਰ ਦਿੱਤਾ ਗਿਆ ਸੀ। ਪ੍ਰਿਥਵੀ ਸ਼ਾ ਨੂੰ ਇੰਗਲੈਂਡ ਦੌਰੇ ਲਈ ਵੀ ਭਾਰਤੀ ਟੈਸਟ ਟੀਮ ਵਿਚ ਸ਼ਾਮਲ ਨਹੀਂ ਕੀਤਾ ਗਿਆ। ਅਜਿਹੇ ਵਿਚ ਉਨ੍ਹਾਂ ਨੇ ਆਪਣੇ ਦੋਸਤਾਂ ਨਾਲ ਗੋਆ ਜਾਣ ਦਾ ਪਲਾਨ ਬਣਾਇਆ। ਉਹ ਗੋਆ ਲਈ ਭਾਇਆ ਕੋਲਹਾਪੁਰ ਰੋਡ ਤੋਂ ਹੀ ਨਿਕਲ ਪਏ, ਪਰ ਪੁਲਸ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਦੋਸਤਾਂ ਨੂੰ ਅੰਬੋਲੀ ਵਿਚ ਹੀ ਰੋਕ ਦਿੱਤਾ। ਪੁਲਸ ਨੇ ਉਨ੍ਹਾਂ ਨੂੰ ਇਸ ਵਜ੍ਹਾ ਨਾਲ ਰੋਕ ਦਿੱਤਾ ਕਿਉਂਕਿ ਉਨ੍ਹਾਂ ਕੋਲ ਯਾਤਰਾ ਕਰਨ ਲਈ ਜ਼ਰੂਰੀ ਈ-ਪਾਸ ਨਹੀਂ ਸਨ।

ਪੁਲਸ ਵਲੋਂ ਰੋਕੇ ਜਾਣ ਤੋਂ ਬਾਅਦ ਪ੍ਰਿਥਵੀ ਸ਼ਾਅ ਨੇ ਪੁਲਸ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਜਾਣ ਦਿੱਤਾ ਜਾਵੇ, ਪਰ ਉਨ੍ਹਾਂ ਦੀ ਇਕ ਨਹੀਂ ਸੁਣੀ ਗਈ। ਦਰਅਸਲ ਇਨ੍ਹੀ ਦਿਨੀਂ ਕੋਵਿਡ-19 ਦੀ ਵਜ੍ਹਾ ਨਾਲ ਕਈ ਸੂਬਿਆਂ ਵਿਚ ਲਾਕਡਾਊਨ ਹੈ ਅਤੇ ਯਾਤਰਾ ਕਰਨ ਲਈ ਈ-ਪਾਸ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਪੁਲਸ ਵਲੋਂ ਮਨਾ ਕੀਤੇ ਜਾਣ ਤੋਂ ਬਾਅਦ ਪ੍ਰਿਥਵੀ ਸ਼ਾ ਨੇ ਈ-ਪਾਸ ਲਈ ਆਪਣੇ ਮੋਬਾਇਲ ਰਾਹੀਂ ਅਪਲਾਈ ਕੀਤਾ ਅਤੇ ਇਕ ਘੰਟੇ ਬਾਅਦ ਉਨ੍ਹਾਂ ਨੂੰ ਇਸ ਦੇ ਲਈ ਕਲੀਅਰੈਂਸ ਮਿਲੀ ਅਤੇ ਫਿਰ ਉਹ ਗੋਆ ਲਈ ਰਵਾਨਾ ਹੋਏ।

ਤੁਹਾਨੂੰ ਦੱਸ ਦਈਏ ਕਿ ਪ੍ਰਿਥਵੀ ਸ਼ਾ ਨੇ ਇਸ ਸਾਲ ਵਿਜੇ ਹਜ਼ਾਰੇ ਟ੍ਰਾਫੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 800 ਤੋਂ ਜ਼ਿਆਦਾ ਦੌੜਾਂ ਬਣਾਈਆਂ ਸਨ ਅਤੇ ਇਸ ਤੋਂ ਬਾਅਦ ਆਈ.ਪੀ.ਐੱਲ. ਵਿਚ ਵੀ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਸੀ, ਪਰ ਫਿਰ ਵੀ ਉਨ੍ਹਾਂ ਨੂੰ ਭਾਰਤੀ ਟੈਸਟ ਟੀਮ ਵਿਚ ਨਹੀਂ ਚੁਣਿਆ ਗਿਆ। ਕੁਝ ਦਿਨ ਪਹਿਲਾਂ ਟਾਈਮਜ਼ ਆਫ ਇੰਡੀਆ ਦੀ ਇਕ ਰਿਪੋਰਟ ਮੁਤਾਬਕ ਉਨ੍ਹਾਂ ਨੂੰ ਬੀ.ਸੀ.ਸੀ.ਆਈ. ਨੇ ਕਿਹਾ ਸੀ ਕਿ ਉਹ ਪਹਿਲਾਂ ਆਪਣੇ ਭਾਰ ਨੂੰ ਘੱਟ ਕਰਨ। ਉਨ੍ਹਾਂ ਸਾਹਮਣੇ ਰਿਸ਼ਭ ਪੰਤ ਦਾ ਉਦਾਹਰਣ ਵੀ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਜਦੋਂ ਉਹ ਵਾਪਸੀ ਕਰ ਸਕਦੇ ਹਨ ਤਾਂ ਤੁਸੀਂ ਵੀ ਅਜਿਹਾ ਕਰ ਸਕਦੇ ਹੋ। ਬੋਰਡ ਦੇ ਇਕ ਸੂਤਰ ਮੁਤਾਬਕ ਉਨ੍ਹਾਂ ਨੂੰ ਇਕ ਚੰਗੀ ਸੀਰੀਜ਼ ਵਿਚ ਪ੍ਰਦਰਸ਼ਨ ਦੇ ਆਧਾਰ ‘ਤੇ ਟੀਮ ਵਿਚ ਥਾਂ ਮਿਲਦੀ ਹੈ, ਪਰ ਫਿਰ ਉਹ ਦੌੜਾਂ ਬਣਾਉਣ ਲਈ ਸੰਘਰਸ਼ ਕਰਨ ਲੱਗਦੇ ਹਨ।

Leave a Reply

Your email address will not be published. Required fields are marked *