ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੁਲਿਸ ਮੁਲਾਜ਼ਮ ਵੱਲੋਂ ਸਰਕਾਰੀ ਹਥਿਆਰ ਦੇ ਨਾਲ ਖੁਦ ਨੂੰ ਗੋਲੀ ਮਾਰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਬੱਸ ਸਟੈਂਡ ਦੀ ਦੂਜੀ ਮੰਜ਼ਿਲ ਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਦੀ ਹਾਲਤ ਬਹੁਤ ਹੀ ਗੰਭੀਰ ਬਣੀ ਹੋਈ ਹੈ। ਪੁਲਿਸ ਮੁਲਾਜ਼ਮ ਦੀ ਹਾਲਤ ਗੰਭੀਰ ਦੇਖਦੇ ਹੋਏ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਹਸਪਤਾਲ ਚ ਰੈਫਰ ਕੀਤਾ ਗਿਆ ਹੈ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਕੋਲੋਂ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ। ਫਿਲਹਾਲ ਅਜੇ ਇਹ ਨਹੀਂ ਪਤਾ ਚੱਲ ਸਕੀਆ ਹੈ ਕਿ ਪੁਲਿਸ ਮੁਲਾਜ਼ਮ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ। ਖੈਰ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

